ਪੁਲਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ

Saturday, Feb 28, 2026 - 04:38 PM (IST)

ਪੁਲਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਫਿਰੋਜ਼ਪੁਰ ਜ਼ਿਲ੍ਹੇ ’ਚ ਪੁਲਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਮੋਗਾ-ਫਿਰੋਜ਼ਪੁਰ ਰੋਡ ’ਤੇ ਲਿੰਕ ਰੋਡ ਸਤੀਏਵਾਲਾ ਬੇਅਬਾਦ ਗੁਦਾਮ ਕੋਲ ਪਹੁੰਚੀ ਤਾਂ ਪੁਲਸ ਨੇ ਉੱਥੇ ਇਕ ਸ਼ੱਕੀ ਨੌਜਵਾਨ ਨੂੰ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰ ਕੇ ਪੁੱਛ-ਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਨੂੰ ਆਪਣਾ ਨਾਂ ਲੱਭਾ ਪੁੱਤਰ ਪੱਪੂ ਸਾਈਂ ਦੱਸਿਆ, ਜਿਸ ਤੋਂ ਤਲਾਸ਼ੀ ਲੈਣ ’ਤੇ 4.50 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News