ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, ਹੈਰੋਇਨ ਤੇ ਡਰੱਗ ਮਨੀ ਸਣੇ 3 ਕਾਬੂ
Monday, Jul 10, 2023 - 11:54 AM (IST)

ਫਿਰੋਜ਼ਪੁਰ (ਕੁਮਾਰ) : ਭੁਪਿੰਦਰ ਸਿੰਘ ਏ. ਆਈ. ਜੀ. ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ ਐੱਸ. ਟੀ. ਐੱਫ. ਨੇ ਸਬ ਇੰਸਪੈਕਟਰ ਗੁਰਨੇਕ ਸਿੰਘ ਦੀ ਅਗਵਾਈ ਹੇਠ 3 ਕਥਿਤ ਨਸ਼ਾ ਸਮੱਗਲਰਾਂ ਨੂੰ ਹੈਰੋਇਨ ਸਪਲਾਈ ਕਰਦੇ ਹੋਏ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : 95 ਲੱਖ 'ਚ ਚੀਤੇ ਦਾ ਬੱਚਾ ਵੇਚਣ ਦੀ ਚੱਲ ਰਹੀ ਸੀ ਡੀਲ, ਮੋਬਾਇਲ ਚੈੱਕ ਕਰਨ 'ਤੇ ਹੋਏ ਵੱਡੇ ਖ਼ੁਲਾਸੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਸ ਸਰਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਗੁਰਨੇਕ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਗਰ ਪੁੱਤਰ ਤਿਲਕ ਰਾਜ ਵਾਸੀ ਆਜ਼ਾਦ ਨਗਰ, ਸਾਹਿਲ ਪੁੱਤਰ ਰਾਜਕੁਮਾਰ ਵਾਸੀ ਚਰਚ ਵਾਲੀ ਗਲੀ ਫਿਰੋਜ਼ਪੁਰ ਸ਼ਹਿਰ ਅਤੇ ਸੰਦੀਪ ਸਿੰਘ ਉਰਫ ਸੈਂਡੀ ਪੁੱਤਰ ਜਗਤ ਸਿੰਘ ਵਾਸੀ ਸਰਕਾਰੀ ਕੁਆਟਰ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਸ ਸਮੇਂ ਵੀ ਹੈਰੋਇਨ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
ਐੱਸ. ਟੀ. ਐੱਫ. ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਇੱਛੇ ਵਾਲਾ ਰੋਡ ’ਤੇ ਉਕਤ ਤਿੰਨਾਂ ਕਥਿਤ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 210 ਗ੍ਰਾਮ ਹੈਰੋਇਨ, ਇਕ ਕੰਪਿਊਟਰਾਈਜ਼ਡ ਕੰਡਾ ਅਤੇ 53 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਤਿੰਨਾਂ ਕਥਿਤ ਸਮੱਗਲਰਾਂ ਖ਼ਿਲਾਫ਼ ਥਾਣਾ ਐੱਸ. ਟੀ ਐੱਫ. ਐੱਸ. ਏ. ਐੱਸ. ਨਗਰ ’ਚ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਇੱਕ ਕਰੋੜ 5 ਹਜ਼ਾਰ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ, CM ਮਾਨ ਨੇ ਲਿਖਿਆ ਪੱਤਰ