ਅਬੋਹਰ : ਕਿਡਨੈਪਿੰਗ ਮਾਮਲੇ ''ਚ ਇਕ ਘਰ ''ਚ ਰੇਡ ਕਰਨ ਗਈ ਪੁਲਸ ਪਾਰਟੀ ''ਤੇ ਹਮਲਾ

Monday, Apr 24, 2023 - 01:19 PM (IST)

ਅਬੋਹਰ : ਕਿਡਨੈਪਿੰਗ ਮਾਮਲੇ ''ਚ ਇਕ ਘਰ ''ਚ ਰੇਡ ਕਰਨ ਗਈ ਪੁਲਸ ਪਾਰਟੀ ''ਤੇ ਹਮਲਾ

ਅਬੋਹਰ (ਸੁਨੀਲ) : ਸਥਾਨਕ ਉੱਤਮ ਵਿਹਾਰ ਕਾਲੋਨੀ ਵਿਚ ਬੀਤੀ ਰਾਤ ਇਕ ਘਰ ਵਿਚ ਰੇਡ ਕਰਨ ਗਈ ਪੁਲਸ ਪਾਰਟੀ ’ਤੇ ਘਰ ਵਾਲਿਆਂ ਨੇ ਕੁਝ ਲੋਕਾਂ ਨਾਲ ਮਿਲ ਕੇ ਹਮਲਾ ਕਰ ਦਿੱਤਾ, ਜਿਸ ’ਚ ਥਾਣਾ ਨੰ. 2 ਦੇ ਮੁਖੀ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਥਾਣਾ ਦੇ ਮੁਖੀ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਤਿੰਨ ਨਾਮਜ਼ਦ ਵਾਲੇ ਅਤੇ ਕੁਝ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੇ।

ਇਹ ਵੀ ਪੜ੍ਹੋ- ਰਿਸ਼ਵਤ ਮੰਗਣ ਦਾ ਮਾਮਲਾ : ਅਦਾਲਤ ਨੇ 'ਆਪ' ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਨੂੰ ਭੇਜਿਆ ਜੇਲ੍ਹ

ਜਾਣਕਾਰੀ ਅਨੁਸਾਰ ਥਾਣਾ ਨੰ. 2 ਦੀ ਪੁਲਸ ਬੀਤੀ ਰਾਤ ਕਰੀਬ 11 ਵਜੇ ਕਿਡਨੈਪਿੰਗ ਦੇ ਇਕ ਮਾਮਲੇ ’ਚ ਪੁੱਛਗਿੱਛ ਕਰਨ ਲਈ ਉੱਤਮ ਵਿਹਾਰ ਕਾਲੋਨੀ ਦੇ ਇਕ ਘਰ ਵਿਚ ਗਈ ਸੀ ਪਰ ਜਦ ਪੁਲਸ ਨੇ ਘਰ ’ਚ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕੀਤੀ ਤਾਂ ਅਚਾਨਕ ਉਨ੍ਹਾਂ ਲੋਕਾਂ ਨੇ ਪੁਲਸ ਪਾਰਟੀ ’ਤੇ ਹਮਲਾ ਬੋਲ ਦਿੱਤਾ। 

ਇਹ ਵੀ ਪੜ੍ਹੋ- ਭਰਾ ਦੀ ਕੁੱਟਮਾਰ ਹੁੰਦੀ ਦੇਖ ਛਡਵਾਉਣ ਗਈ ਭੈਣ ਨੂੰ ਹਮਲਾਵਰਾਂ ਨੇ ਦਿੱਤੀ ਦਰਦਨਾਕ ਮੌਤ, ਕਾਰ ਨਾਲ ਦਰੜਿਆ

ਹਮਲੇ ਦੌਰਾਨ ਥਾਣਾ ਮੁਖੀ ਹਰਪ੍ਰੀਤ ਸਿੰਘ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਹੋਰ ਪੁਲਸ ਕਰਮੀਆਂ ਨੇ ਰਾਤ ਨੂੰ ਕਰੀਬ 11.50 ’ਤੇ ਹਸਪਤਾਲ ’ਚ ਦਾਖ਼ਲ ਕਰਵਾਇਆ। ਪੁਲਸ ਨੇ ਥਾਣਾ ਮੁਖੀ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਉਨ੍ਹਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ ’ਚ ਆਰਿਅਨ, ਗੁਰਪ੍ਰੀਤ ਅਤੇ ਅਰਸ਼ ਅਤੇ ਕੁਝ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News