ਗੁਰੂਹਰਸਹਾਏ ''ਚ ''ਆਪ'' ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਦੀ ਕਾਰ ''ਤੇ ਹਮਲਾ

04/16/2023 2:37:51 PM

ਗੁਰੂਹਰਸਹਾਏ(ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ 'ਚ ਆਪ ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਦੀ ਕਾਰ 'ਤੇ ਮੋਟਰਸਾਈਕਲ ਸਵਾਰਾਂ ਵੱਲੋਂ ਹਮਲਾ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ 'ਆਪ' ਦੇ ਜ਼ਿਲ੍ਹਾ ਜੁਆਇੰਟ ਸੈਕਟਰੀ ਸਪੋਰਟਸ ਵਿੰਗ ਤਰਸੇਮ ਲਾਲ ਕਪੂਰ ਤੇ ਉਸ ਦੇ ਭਤੀਜੇ ਜੋਨੀ ਕਪੂਰ ('ਆਪ' ਵਰਕਰ) ਦੀ ਕਾਰ 'ਤੇ ਦੋ ਮੋਟਰਸਾਈਕਲ ਸਵਾਰ ਲੋਕਾਂ ਨੇ ਇੱਟਾਂ-ਰੋੜ੍ਹਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਆਪਣੀ ਜਾਨ ਕਾਰ ਨੂੰ ਭਜਾ ਕੇ ਬਚਾਈ।

ਇਹ ਵੀ ਪੜ੍ਹੋ- ਨਹਿਰ 'ਚ ਰੁੜ੍ਹੇ 3 ਨੌਜਵਾਨਾਂ ਵਿਚੋਂ ਇਕ ਦੀ ਮਿਲੀ ਲਾਸ਼, ਰੋ-ਰੋ ਪਰਿਵਾਰ ਦਾ ਹੋਇਆ ਬੁਰਾ ਹਾਲ

ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਵਰਕਰ ਜੋਨੀ ਕਪੂਰ ਨੇ ਦੱਸਿਆ ਕਿ ਉਹ ਤੇ ਉਸਦਾ ਚਾਚਾ ਤਰਸੇਮ ਲਾਲ ਕਪੂਰ ਸ਼ਹਿਰ ਦੇ ਨਾਲ ਲੱਗਦੀ ਬਸਤੀ ਕੇਸਰ ਸਿੰਘ ਵਾਲੀ ਵਿਖੇ ਰਾਤ 9 ਵਜੇ ਦੇ ਕਰੀਬ ਆਪਣੀ ਕਾਰ 'ਤੇ ਸਵਾਰ ਹੋ ਕੇ ਕਿਸੇ ਕੋਲੋਂ ਆਪਣੇ ਪੈਸੇ ਲੈਣ ਲਈ ਉਸ ਦੇ ਘਰ ਗਏ ਸੀ। ਇਸ ਮੌਕੇ ਜਦੋਂ ਉਕਤ ਵਿਅਕਤੀ ਦੇ ਘਰ ਬਾਹਰ ਉਨ੍ਹਾਂ ਕਾਰ ਖੜ੍ਹੀ ਕੀਤੀ ਤਾਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੇ ਕਾਰ 'ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਆਪਣੀ ਜਾਨ ਕਾਰ ਭਜਾ ਕੇ ਮਸਾ ਬਚਾਈ।

ਇਹ ਵੀ ਪੜ੍ਹੋ- ਜਲਾਲਾਬਾਦ 'ਚ ਵਾਪਰਿਆ ਦਿਲ ਵਲੂੰਧਰ ਦੇਣ ਵਾਲਾ ਹਾਦਸਾ, ਟਰਾਲੇ ਨੇ ਬੁਰੀ ਤਰ੍ਹਾ ਦਰੜਿਆ ਸਕੂਟਰੀ ਸਵਾਰ

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਉਨ੍ਹਾਂ ਦੀ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਜੋਨੀ ਕਪੂਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਵਾ 9 ਦੇ ਕਰੀਬ 112 'ਤੇ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਸ ਘਟਨਾ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਨੂੰ ਵੀ ਮਿਲਣਗੇ ਤੇ ਇਸ ਘਟਨਾ ਦੀ ਜਾਣਕਾਰੀ ਦੇਣਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News