ਬੀਐੱਸਐੱਫ ਨੇ ਸਰਚ ਦੌਰਾਨ 4 ਜਿੰਦਾ ਰੌਂਦ ਕੀਤੇ ਬਰਾਮਦ
Thursday, Sep 10, 2026 - 06:05 PM (IST)
ਗੁਰੂਹਰਸਹਾਏ (ਸੁਨੀਲ ਵਿਕੀ) : ਭਾਰਤ-ਪਾਕਿ ਸਰਹੱਦ ਨੇੜੇ ਬੀਐਸਐਫ ਦੀ 50 ਬਟਾਲੀਅਨ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ 4 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਥਾਣਾ ਗੁਰੂਹਰਸਹਾਏ ਦੇ ਐੱਚਸੀ ਗੁਰਚਰਨ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੀ ਈ-ਕੰਪਨੀ ਦੇ ਇੰਸਪੈਕਟਰ ਰਾਜੇਸ਼ ਕੋਕ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਨ੍ਹਾਂ ਨੇ ਸਾਥੀ ਜਵਾਨਾਂ ਨਾਲ ਸਰਚ ਆਪਰੇਸ਼ਨ ਦੌਰਾਨ ਪਿੰਡ ਚੱਕ ਮਾਦੀ ਕੇ ਦੇ ਖੇਤਰ ਈਏਐਫ-311 ਤੋਂ ਅਣਪਛਾਤੇ ਵਿਅਕਤੀਆਂ ਵੱਲੋਂ ਲੁਕਾਏ ਗਏ 4 ਜਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
