BSF ਨੇ ਹਾਸਲ ਕੀਤੀ ਵੱਡੀ ਸਫ਼ਲਤਾ, ਪਾਕਿਸਤਾਨ ਤੋਂ ਆਏ ਡਰੋਨ ਸਣੇ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
Saturday, Dec 28, 2024 - 01:45 AM (IST)
ਜਲਾਲਾਬਾਦ (ਬਜਾਜ, ਬੰਟੀ)– ਬੀ.ਐੱਸ.ਐੱਫ. 52 ਬਟਾਲੀਅਨ ਵਲੋਂ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਬੀ.ਓ.ਪੀ. ਟਾਹਲੀਵਾਲਾ ਦੇ ਨਜ਼ਦੀਕ ਤਲਾਸ਼ੀ ਦੌਰਾਨ ਪਾਕਿਸਤਾਨ ਤੋਂ ਆਇਆ ਇਕ ਡਰੋਨ ਅਤੇ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਪੈਕੇਟ ’ਚੋਂ 540 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਐੱਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. ਦੀ 52 ਬਟਾਲੀਅਨ ਦੇ ਏ.ਸੀ. ਭਰਤ ਸਿੰਘ ਵਲੋਂ ਇਕ ਪੱਤਰ ਥਾਣੇ ’ਚ ਦਿੱਤਾ ਗਿਆ ਸੀ। ਬੀ.ਐੱਸ.ਐੱਫ. ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਬੀ.ਓ.ਪੀ. ਟਾਹਲੀਵਾਲਾ ਇਲਾਕੇ ’ਚ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਚਲਾਈ ਗਈ ਸਰਚ ਮੁਹਿੰਮ ਦੌਰਾਨ ਪਾਕਿਸਤਾਨ ਤੋਂ ਆਇਆ ਇਕ ਡਰੋਨ ਭਾਰਤ-ਪਾਕਿ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਨੇੜਿਓਂ ਮਿਲਿਆ ਹੈ, ਜਿਸ ਤੋਂ ਬਾਅਦ ਡਰੋਨ ਤੋਂ ਥੋੜ੍ਹੀ ਦੂਰੀ ’ਤੇ ਖੇਤ ’ਚ ਪਿਆ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ, ਜਿਸ ਦਾ ਵਜਨ 540 ਗ੍ਰਾਮ ਹੈ।
ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਨਾਲ ਵਾਪਰ ਗਿਆ ਦਰਦਨਾਕ ਭਾਣਾ, ਰਿਸ਼ਤੇਦਾਰ ਵੀ ਹੋ ਗਏ ਜ਼ਖ਼ਮੀ
ਬੀ.ਐੱਸ.ਐੱਫ. ਦੇ ਅਧਿਕਾਰੀਆ ਵਲੋਂ ਹੈਰੋਇਨ ਅਤੇ ਡਰੋਨ ਅਗਲੀ ਕਾਰਵਾਈ ਲਈ ਪੁਲਸ ਦੇ ਸਪੁਰਦ ਕੀਤਾ ਗਿਆ ਹੈ, ਜਿਸ ’ਤੇ ਥਾਣਾ ਸਦਰ ਵਿਖੇ ਮੁਕੱਦਮਾ 26 ਦਸੰਬਰ ਨੂੰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e