ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਖੂ ਮੰਡੀ ਦਾ ਕੀਤਾ ਦੌਰਾ, ਦਿੱਤੀਆਂ ਇਹ ਹਦਾਇਤਾਂ

10/10/2022 10:37:18 PM

ਮਖੂ (ਵਾਹੀ) : ਅੱਜ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਖੂ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਹਾਜ਼ਰੀ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਧਲੀਵਾਲ ਨੇ ਮੁੱਖ ਦਾਣਾ ਮੰਡੀ ਵਿਖੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਹਾ ਕਿ ਜੇਕਰ ਉਹਨਾਂ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਪਹਿਲਾਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਧਿਆਨ 'ਚ ਲਿਆਉਣ ਉਹ ਤੁਰੰਤ ਹੱਲ ਕਰਵਾਉਣਗੇ।

ਇਹ ਵੀ ਪੜ੍ਹੋ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਕੇਜਰੀਵਾਲ ਤੇ CM ਮਾਨ 'ਤੇ ਕਸੇ ਤੰਜ

ਉਹਨਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕਿਸਾਨ 12 ਘੰਟੇ ਤੋਂ ਵੱਧ ਮੰਡੀ 'ਚ ਨਾ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਫ਼ਸਲ ਦੀ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ 48 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਮੰਡੀ 'ਚ ਸਫ਼ਾਈ ਦੇ ਢੁਕਵੇਂ ਪ੍ਰਬੰਧਾਂ ਦੀ ਘਾਟ ਦਾ ਜੁਆਬ ਦਿੰਦਿਆਂ ਉਨ੍ਹਾਂ ਤੁਰੰਤ ਸੈਕਟਰੀ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਕਿ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ਪਰਾਲੀ ਪ੍ਰਬੰਧਨ ਬਾਰੇ ਪੰਜਾਬ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਮੰਡੀ ਅਫ਼ਸਰ ਮਨਜਿੰਦਰ ਸਿੰਘ ਬੇਦੀ, ਏ ਡੀ ਸੀ ਡੀ ਅਰੁਣ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਤੇਜਪਾਲ ਸਿੰਘ, ਡਾਕਟਰ ਬਲਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਸਿੰਘ ਸੰਧੂ, ਨਰਿੰਦਰ ਮੋਹਨ ਕਟਾਰੀਆ, ਗੁਰਪਾਲ ਸਿੰਘ ਸ਼ੀਹਾਂ ਪਾੜੀ ਸਰਕਲ ਪ੍ਰਧਾਨ ਮਖੂ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।


Mandeep Singh

Content Editor

Related News