ਕੈਬਨਿਟ ਮੰਤਰੀ ਸਰਾਰੀ ਨੇ 'ਆਪ' ਵਾਲੰਟੀਅਰਾਂ ਤੇ ਅਹੁਦੇਦਾਰਾਂ ਨੂੰ ਦਿੱਤੀ ਸਖ਼ਤ ਹਦਾਇਤ

11/11/2022 2:25:28 PM

ਗੁਰੂਹਰਸਹਾਏ (ਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਛੇੜੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਜਿਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਆਮ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਯਤਨ ਹੋਰ ਵੀ ਤੇਜ਼ ਕਰ ਦਿੱਤੇ ਹਨ। ਇਸੇ ਤਹਿਤ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਸਾਰੇ ਵਾਲੰਟੀਅਰਾਂ ਤੇ ਅਹੁਦੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਕੋਈ ਵੀ ਪਾਰਟੀ ਨਾਲ ਸਬੰਧਤ ਕਿਸੇ ਤਰ੍ਹਾਂ ਦਾ ਵੀ ਨਾਜਾਇਜ਼ ਲੈਣ-ਦੇਣ ਜਾਂ ਕਿਸੇ ਤਰ੍ਹਾਂ ਦਾ ਕਮਿਸ਼ਨ ਦੀ ਸੈਟਿੰਗ ਕਰਦਾ ਹੋਇਆ ਕਾਬੂ ਕੀਤਾ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਡੇਰਾ ਪ੍ਰੇਮੀ ਪ੍ਰਦੀਪ ਦਾ ਸਸਕਾਰ ਕਰਨ ਤੋਂ ਪਰਿਵਾਰ ਦਾ ਇਨਕਾਰ, ਨਾਮ ਚਰਚਾ ਘਰ 'ਚ ਰੱਖੀ ਮ੍ਰਿਤਕ ਦੇਹ

ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਮੰਤਰੀ ਦਾ ਓ. ਐੈੱਸ. ਡੀ. ਜਾਂ ਪੀ. ਏ. ਦੱਸਦੇ ਹੋਏ ਫੜਿਆ ਗਿਆ ਜਾਂ ਕਿਸੇ ਤਰ੍ਹਾਂ ਦੀ ਖੂਫੀਆ ਰਿਪੋਰਟ ਮਿਲੀ ਤਾਂ ਉਕਤ ਵਿਅਕਤੀ ਇਸ ਗੱਲ ਦਾ ਆਪ ਜ਼ਿੰਮੇਵਾਰ ਹੋਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ਼ ਸੁਨੇਹਾ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਜਾਂ ਪਾਰਟੀ ਦਾ ਵਿਧਾਇਕ ਵੀ ਇਸ ਧੰਦੇ ਵਿਚ ਸ਼ਾਮਲ ਹੋਣ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਸਰਹੱਦ ਪਾਰ ਜੁੜੀਆਂ ਮਾਮਲੇ ਦੀਆਂ ਤਾਰਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News