ਨਹਿਰ ’ਚੋਂ ਮਿਲੀ ਲਾਸ਼ ਦੀ ਹੋਈ ਪਛਾਣ

Friday, Jun 21, 2024 - 06:31 PM (IST)

ਅਬੋਹਰ (ਸੁਨੀਲ)  : ਬੀਤੇ ਦਿਨ ਨਹਿਰ ਵਿਚੋਂ ਮਿਲੀ ਇਕ ਨੌਜਵਾਨ ਦੀ ਲਾਸ਼ ਦੀ ਛਾਣ ਪੰਨੀਵਾਲਾ ਅਧੀਨ ਪੈਂਦੇ ਪਿੰਡ ਮੋਹਲਾਂ ਦੇ ਰਹਿਣ ਵਾਲੇ ਰਜਿੰਦਰ ਵਜੋਂ ਹੋਈ ਹੈ। ਸਿਟੀ ਥਾਣਾ ਨੰਬਰ 2 ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਬੀਤੀ ਦੁਪਹਿਰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ, ਜਦੋਂ ਇਸ ਦੀ ਸੂਚਨਾ ਸੋਸ਼ਲ ਮੀਡੀਆ ’ਤੇ ਪਾਈ ਗਈ ਤਾਂ ਉਸ ਦੀ ਪਛਾਣ ਰਜਿੰਦਰ (22) ਪੁੱਤਰ ਤਰਸੇਮ ਵਜੋਂ ਹੋਈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਪਿੰਡ ’ਚ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਦਾ ਸੀ ਅਤੇ 19 ਜੂਨ ਨੂੰ ਉਸ ਨੇ ਦੁਕਾਨ ਦੇ ਆਪਣੇ ਦੋ ਕਰਮਚਾਰੀਆਂ ਨੂੰ ਕਿਹਾ ਕਿ ਉਹ ਕਿਸੇ ਕੰਮ ਲਈ ਜਾ ਰਿਹਾ ਹੈ, ਜਿਸ ਤੋਂ ਬਾਅਦ ਸ਼ਾਮ ਤੱਕ ਵਾਪਸ ਨਹੀਂ ਆਇਆ ਅਤੇ ਉਸ ਦੀ ਲਾਸ਼ ਅਬੋਹਰ ਨਹਿਰ ’ਚੋਂ ਮਿਲੀ। ਮ੍ਰਿਤਕ ਦੇ ਪਿਤਾ ਤਰਸੇਮ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ, ਤਾਂ ਜੋ ਉਸ ਦੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ।


Gurminder Singh

Content Editor

Related News