ਪਿਉ-ਪੁੱਤਰਾਂ ''ਤੇ ਹਮਲਾ ਕਰਨ ਦੇ ਦੋਸ਼ ''ਚ 16 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

07/15/2022 2:22:57 PM

ਜ਼ੀਰਾ(ਗੁਰਮੇਲ ਸੇਖਵਾਂ) : ਜ਼ੀਰਾ ਵਿਖੇ ਬੱਸ ਸਟੈਂਡ 'ਤੇ ਦੋ ਵਿਅਕਤੀਆਂ ਵਿਚਾਲੇ ਆਪਸੀ ਬਹਿਸ ਹੋਣ ਕਾਰਨ ਲੜਾਈ ਹੋ ਗਈ। ਪੁਲਸ ਕੋਲ ਸ਼ਿਕਾਇਤ ਕਰਨ ਗਏ ਵਿਅਕਤੀ ਨੇ ਦੱਸਿਆ ਕਿ ਬੀਤੇ ਦਿਨੀਂ ਬੱਸ ਸਟੈਂਡ 'ਤੇ ਉਕਤ ਦੋਸ਼ੀ ਕੁੜੀਆਂ ਨੂੰ ਛੇੜ ਰਿਹਾ ਸੀ ਅਤੇ ਉਸ ਨੇ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕੁਝ ਸਮੇਂ ਬਾਅਦ ਜਦੋਂ ਸ਼ਿਕਾਇਤ ਕਰਤਾ ਦੋਸ਼ੀ ਦੇ ਘਰ ਗਿਆ ਤਾਂ ਉਕਤ ਵਿਅਕਤੀ ਨੇ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ । ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ । ਇਸ ਮਾਮਲੇ 'ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 16 ਲੋਕਾਂ ਦੇ ਖ਼ਿਲਾਫ਼ ਜਾਨਲੇਵਾ ਹਮਲਾ ਕਰਨ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਬਰਦਸਤ ਮੀਂਹ, ਜਲ-ਥਲ ਹੋਈਆਂ ਸੜਕਾਂ (ਦੇਖੋ ਤਸਵੀਰਾਂ)

ਜਾਣਕਾਰੀ ਦਿੰਦੇ ਏ.ਐੱਸ.ਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤ ਕਰਤਾ ਤੇਜਾ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਝਤਰਾ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਹ ਬੀਤੇ ਦਿਨ ਪਿੰਡ ਦੇ ਬੱਸ ਸਟੈਂਡ ਕੋਲ ਖੜਾ ਸੀ ਤਾਂ ਦੋਸ਼ੀ ਸਤਨਾਮ ਸਿੰਘ ਪੁੱਤਰ ਅਜੀਤ ਸਿੰਘ ਉੱਥੇ ਕੁੜੀਆਂ ਨੂੰ ਛੇੜ ਰਿਹਾ ਸੀ। ਜਿਸ ਦੌਰਾਨ ਉਸ ਨੇ ਉਕਤ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜ਼ਖ਼ਮੀ ਤੇਜਾ ਸਿੰਘ  ਅਨੁਸਾਰ ਜਦ ਉਹ ਸਤਨਾਮ ਸਿੰਘ ਦੇ ਘਰ ਸ਼ਿਕਾਇਤ ਕਰਨ ਗਿਆ ਤਾਂ ਦੋਸ਼ੀ ਨੇ ਉਸ 'ਤੇ ਹਮਲਾ ਕਰਦੇ ਉਸਨੂੰ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲਿਆਂ ਨੇ ਉਸਨੂੰ ਹਸਪਤਾਲ ਦਾਖ਼ਲ ਕਰਵਾਇਆ। ਮੁਦੱਈ ਨੇ ਦੋਸ਼ ਲਗਾਇਆ ਕਿ ਇਸਤੋਂ ਬਾਅਦ ਦੋਸ਼ੀ ਸਤਨਾਮ ਸਿੰਘ ਨੇ ਅਜੀਤ ਸਿੰਘ, ਕਾਰਜ ਸਿੰਘ, ਰੂਪਾ, ਅਕਾਸ਼ ਅਤੇ 10 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਮੁਦੱਈ ਨੂੰ ਅਤੇ ਉਸਦੇ ਮੁੰਡਿਆਂ ਦੀ ਵੀ ਕੁੱਟਮਾਰ ਕੀਤੀ। ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News