ਫਾਜ਼ਿਲਕਾ ''ਚ ਕਿੰਨਰਾਂ ਦੇ ਗੁੱਟਾਂ ''ਚ ਹੋਈ ਝੜਪ, ਹਸਪਤਾਲ ਦਾਖ਼ਲ
Tuesday, Aug 16, 2022 - 06:21 PM (IST)

ਫਾਜ਼ਿਲਕਾ (ਸੁਨੀਲ) : ਫਾਜ਼ਿਲਕਾ 'ਚ ਵਧਾਈਆਂ ਮੰਗਣ ਨੂੰ ਲੈ ਕੇ ਕਿੰਨਰਾਂ ਦੇ ਦੋ ਗੁੱਟ ਦੇ ਆਪਸ 'ਚ ਭਿੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿੰਨਰਾਂ ਦੀ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਨੇ ਇਕ-ਦੂਸਰੇ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਕਾਰਨ ਕਈ ਕਿੰਨਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- 25 ਸਾਲ ਤੋਂ ਲਾਪਤਾ ਸਿਪਾਹੀ ਪਿਤਾ ਦੇ ਨਾ ਮਿਲਣ ਤੋਂ ਪਰੇਸ਼ਾਨ ਪੁੱਤ ਨੇ ਚੁੱਕਿਆ ਇਹ ਕਦਮ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵੇਂ ਧਿਰਾਂ ਦੇ ਕਿੰਨਰਾਂ ਵੱਲੋਂ ਆਪਣਾ-ਆਪਣਾ ਪੱਖ ਰੱਖਿਆ ਗਿਆ। ਇਸ ਤੋਂ ਇਲਾਵਾ ਦੋਵੇਂ ਧਿਰਾਂ ਦੀਆਂ ਕਿੰਨਰਾਂ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਦਕਿ ਸਰਕਾਰੀ ਹਸਪਤਾਲ ਦੀ ਡਾਕਟਰ ਮੈਡਮ ਪੂਜਾ ਨੇ ਕਿਹਾ ਕਿ ਜ਼ਖ਼ਮੀ ਕਿੰਨਰਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਸਥਾਨਕ ਪੁਲਸ ਥਾਣਾ ਜਾਣਕਾਰੀ ਦੇ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।