ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Tuesday, Oct 24, 2023 - 05:26 PM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਅਬੋਹਰ (ਸੁਨੀਲ) : ਬੀਤੀ ਰਾਤ ਅਬੋਹਰ-ਸ੍ਰੀਗੰਗਾਨਗਰ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਿਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਜਾਣਕਾਰੀ ਅਨੁਸਾਰ 55 ਸਾਲਾ ਦਰਸ਼ਨ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਲਾਧੂਕਾ ਆਪਣੇ ਦੋਸਤ ਪੂਰਨ ਚੰਦ ਨਾਲ ਕਿਸੇ ਕੰਮ ਲਈ ਮੋਟਰਸਾਈਕਲ ’ਤੇ ਸ੍ਰੀਗੰਗਾਨਗਰ ਗਿਆ ਸੀ ਜਿੱਥੋਂ ਉਹ ਰਾਤ ਨੂੰ ਵਾਪਸ ਪਰਤ ਰਹੇ ਸਨ ਤਾਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਦਰਸ਼ਨ ਸਿੰਘ ਦੀ ਮੌਤ ਹੋ ਗਈ। ਜਦਕਿ ਪੂਰਨ ਚੰਦ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ।


author

Gurminder Singh

Content Editor

Related News