ਡੀ. ਸੀ. ਤੇ ਕਰਮਚਾਰੀਆਂ ਨੇ ਡਾ. ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਕੀਤੀਆਂ ਭੇਟ
Wednesday, Apr 14, 2021 - 06:29 PM (IST)

ਫ਼ਿਰੋਜ਼ਪੁਰ (ਕੁਮਾਰ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਨ ’ਤੇ ਅੱਜ ਡਿਪਟੀ ਕਮਿਸ਼ਨਰ ਦਫਤਰ ਫਿਰੋਜ਼ਪੁਰ ਵਜੋਂ ਸਥਾਪਿਤ ਡਾ. ਬੀ. ਆਰ. ਅੰਬੇਡਕਰ ਜੀ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਐੱਸ. ਡੀ. ਐੱਮ. ਅਮਿਤ ਗੁਪਤਾ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ ਜੀ ਵੱਲੋਂ ਬਣਾਏ ਗਏ ਭਾਰਤੀ ਸੰਵਿਧਾਨ ’ਚ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਬਰਾਬਰ ਜੀਵਨ ਜਿਊਣ ਦਾ ਅਧਿਕਾਰ ਦਿੱਤਾ ਗਿਆ ਅਤੇ ਸੰਵਿਧਾਨ ’ਚ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਦਾ ਵਿਸਥਾਰਪੂਰਵਕ ਵਰਣਨ ਕੀਤਾ ਗਿਆ ਹੈ।