ਜਲਾਲਾਬਾਦ ''ਚ ਭੇਦਭਰੇ ਹਾਲਤ ''ਚ ਮਿਲੀ ਨੌਜਵਾਨ ਦੀ ਲਾਸ਼, ਪਿੰਡ ਵਾਸੀਆਂ ਨੇ ਕਿਹਾ- ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
Monday, Mar 20, 2023 - 12:40 PM (IST)
ਜਲਾਲਾਬਾਦ (ਨਿਖੰਜ, ਜਤਿੰਦਰ) : ਨਸ਼ੇ ਸਮੱਗਲਿੰਗ ’ਚ ਬਦਨਾਮ ਪਿੰਡ ਟਿਵਾਣਾ ਕਲਾਂ ਤੋਂ ਐਤਵਾਰ ਇਕ ਸੁੰਨਸਾਨ ਪਈ ਹਵੇਲੀ ਦੇ ਪਖਾਨੇ ’ਚੋਂ ਭੇਦਭਰੇ ਹਾਲਤ ’ਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਜਲਾਲਾਬਾਦ ਦੇ ਏ. ਐੱਸ. ਆਈ. ਜਗਦੀਸ਼ ਲਾਲ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : ਹੁਣ ਸਾਬਕਾ IG ਉਮਰਾਨੰਗਲ ਨੇ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 12 ਵਜੇ ਪਿੰਡ ਦੇ ਬੱਚੇ ਅਚਾਨਕ ਪਿੰਡ ਟਿਵਾਣਾ ਕਲਾਂ ਰੋਡ ’ਤੇ ਸੁੰਨਸਾਨ ਪਈ ਹਵੇਲੀ ਦੇ ਅੰਦਰ ਖੇਡ ਲਈ ਗਏ ਤਾਂ ਉਨ੍ਹਾਂ ਨੇ ਇਕ ਨੌਜਵਾਨ ਦੀ ਲਾਸ਼ ਵੇਖਣ ਤੋਂ ਬਾਅਦ ਇਸ ਦੀ ਜਾਣਕਾਰੀ ਪਿੰਡ ਦੇ ਲੋਕਾਂ ਨੂੰ ਦਿੱਤੀ ਤਾਂ ਪਿੰਡ ਵਾਸੀਆਂ ਨੇ ਹਵੇਲੀ ਦੀਆਂ ਕੰਧਾਂ ਲੰਘ ਕੇ ਅੰਦਰ ਜਾ ਕੇ ਦੇਖਿਆ ਤਾਂ ਲਗਭਗ 27 ਸਾਲ ਦੇ ਨੌਜਵਾਨ ਦੀ ਲਾਸ਼ ਦੇ ਕੋਲ ਇਕ ਲਾਈਟਰ ਵੀ ਦਿਖਾਈ ਦਿੱਤਾ ਅਤੇ ਜਿਸ ’ਤੇ ਪਿੰਡ ਵਾਸੀਆਂ ਨੇ ਕਿਹਾ ਕਿ ਉਪਰੋਕਤ ਨੌਜਵਾਨ ਦੀ ਮੌਤ ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਹੋਈ ਲੱਗ ਰਹੀ ਹੈ ਪਰ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਸਖ਼ਤ ਕਦਮ
ਪਿੰਡ ਵਾਸੀਆਂ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਪੁਲਸ ਵਲੋਂ ਕੀਤੀ ਗਈ ਸਖ਼ਤੀ ਨਾਲ ਪਿੰਡ ’ਚ ਕਾਫ਼ੀ ਚਿੱਟੇ ਨਸ਼ੇ ਦੀ ਰੋਕਥਾਮ ਹੋਈ ਸੀ ਪਰ ਪਿਛਲੇ ਲਗਭਗ 1 ਹਫ਼ਤੇ ਤੋਂ ਫਿਰ ਨਸ਼ੇ ਦਾ ਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ। ਪਿੰਡ ਵਾਸੀਆਂ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਐੱਸ. ਐੱਸ. ਪੀ. ਤੇ ਜਲਾਲਾਬਾਦ ਦੇ ਡੀ. ਐੱਸ. ਪੀ. ਅਤੁਲ ਸੋਨੀ ਪਾਸੋਂ ਮੰਗ ਕੀਤੀ ਹੈ ਕਿ ਜਲਦੀ ਨੌਜਵਾਨ ਦੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਵਾ ਕੇ ਚਿੱਟੇ ਦਾ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।