ਭੇਦਭਰੀ ਹਾਲਾਤ ''ਚ ਨਹਿਰ ਦੀ ਪੁਲੀ ਤੋਂ ਮਿਲੀ ਨੌਜਵਾਨ ਦੀ ਲਾਸ਼, 2 ਦਿਨਾਂ ਤੋਂ ਨਹੀਂ ਪਰਤਿਆ ਸੀ ਘਰ

12/15/2022 12:54:49 PM

ਜਲਾਲਾਬਾਦ (ਨਿਖੰਜ, ਜਤਿੰਦਰ) : ਜਲਾਲਾਬਾਦ ਦੀ ਮੰਡੀ ਘੁਬਾਇਆ ਦੇ ਨਜ਼ਦੀਕ ਨਹਿਰ ਦੀ ਪੁਲੀ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਸਬੰਧਿਤ ਪੁਲਸ ਚੌਕੀ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰੱਖਿਆ ਗਿਆ ਅਤੇ ਮ੍ਰਿਤਕ ਨੌਜਵਾਨ ਦੀ ਫੋਟੋ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ। ਜਿਸ ਤੋਂ ਬਾਅਦ ਮ੍ਰਿਤਕ ਦੀ ਪਛਾਣ ਜਰਮਲ ਸਿੰਘ (31) ਪੁੱਤਰ ਜਰਨੈਲ ਸਿੰਘ ਪਿੰਡ ਅਵਾਣ ਦੇ ਰਹਿਣ ਵਾਲੇ ਵਜੋਂ ਹੋਈ। ਮ੍ਰਿਤਕ ਦੇ ਭਰਾ ਦੇ ਦੱਸਣ ਮੁਤਾਬਕ 2 ਦਿਨ ਪਹਿਲਾਂ ਜਰਮਨ ਸਿੰਘ ਮੋਟਰਸਾਈਕਲ ’ਤੇ ਰਿਸ਼ਤੇਦਾਰੀ ਦੇ ਵਿਚ ਮਿਲਣ ਲਈ ਗਿਆ ਸੀ ਪਰ ਘਰ ਨਹੀਂ ਪਰਤਿਆ ਤਾਂ ਉਨ੍ਹਾਂ ਨੂੰ ਵਟਸਐਪ ’ਤੇ ਇਕ ਫੋਟੋ ਦਿਖਾਈ ਦਿੱਤੀ, ਜਿਸ ਤੋਂ ਬਾਅਦ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਪਹੁੰਚ ਕੇ ਜਰਮਨ ਸਿੰਘ ਦੀ ਪਛਾਣ ਕੀਤੀ।

ਇਹ ਵੀ ਪੜ੍ਹੋ- ਮੰਤਰੀ ਲਾਲਜੀਤ ਭੁੱਲਰ ਦਾ ਸੁਖਬੀਰ ਬਾਦਲ 'ਤੇ ਪਲਟ ਵਾਰ, ਜਿੰਨੇ ਮਰਜ਼ੀ ਨੋਟਿਸ ਭੇਜੀ ਜਾਓ, ਅਸੀਂ ਡਰਨ ਵਾਲੇ ਨਹੀਂ

ਇਸ ਸਬੰਧੀ ਪੁਲਸ ਚੌਕੀ ਘੁਬਾਇਆ ਦੇ ਇੰਚਾਰਜ ਬਲਕਾਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਵਿਆਹਿਆ ਹੈ ਅਤੇ ਮ੍ਰਿਤਕ ਦੇ ਕੋਲੋਂ ਕੋਈ ਵੀ ਚੀਜ਼ ਬਰਾਮਦ ਨਹੀਂ ਹੋਈ। ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਵੀਡੀਓ ਕਾਲ 'ਤੇ ਡਿਲਿਵਰੀ ਕਰਵਾਉਣ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News