ਸਹੁਰਿਆਂ ਵੱਲੋਂ ਕੀਤੀ ਦੋਹਤੀ ਦੀ ਕੁੱਟਮਾਰ ਦਾ ਨਾਨੀ ਨੇ ਕੀਤਾ ਵਿਰੋਧ ਤਾਂ ਕਰ ਦਿੱਤਾ ਜਾਨਲੇਵਾ ਹਮਲਾ

Thursday, Dec 15, 2022 - 12:24 PM (IST)

ਸਹੁਰਿਆਂ ਵੱਲੋਂ ਕੀਤੀ ਦੋਹਤੀ ਦੀ ਕੁੱਟਮਾਰ ਦਾ ਨਾਨੀ ਨੇ ਕੀਤਾ ਵਿਰੋਧ ਤਾਂ ਕਰ ਦਿੱਤਾ ਜਾਨਲੇਵਾ ਹਮਲਾ

ਜਲਾਲਾਬਾਦ (ਨਿਖੰਜ, ਜਤਿੰਦਰ) : ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ’ਚ ਬੀਤੀ ਰਾਤ ਗੁਆਂਢ ਵਿਚ ਰਹਿਣ ਵਾਲੇ ਇਕ ਪਰਿਵਾਰ ਦੇ ਮੈਂਬਰਾਂ ਵੱਲੋਂ ਜ਼ਬਰਦਸਤੀ ਘਰ ਅੰਦਰ ਵੜ੍ਹ ਕੇ ਮਾਂ-ਧੀ ’ਤੇ ਜਾਨਲੇਵਾ ਹਮਲਾ ਕਰਨ ਤੋਂ ਇਲਾਵਾ ਐਕਟਿਵਾ ਸਮੇਤ ਘਰ ਦੇ ਬਾਹਰਲੇ ਗੇਟ ਦੀ ਭੰਨਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ’ਚ ਜ਼ਖ਼ਮੀ ਹੋਈਆਂ ਔਰਤਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਵਿਧਵਾ ਬਜ਼ੁਰਗ ਭਰਾਵਾਂ ਬਾਈ ਪਤਨੀ ਕਰਨੈਲ ਸਿੰਘ ਵਾਸੀ ਟਿਵਾਣਾ ਕਲਾਂ ਨੇ ਦੱਸਿਆ ਕਿ ਉਸ ਦੀ ਦੋਹਤਰੀ ਉਨ੍ਹਾਂ ਦੇ ਘਰ ਦੇ ਨਾਲ ਇਕ ਪਰਿਵਾਰ ’ਚ ਵਿਆਹੀ ਹੋਈ ਹੈ ਅਤੇ ਉਸ ਦੇ ਪਤੀ ਸਮੇਤ ਉਸਦਾ ਸਹੁਰਾ ਪਰਿਵਾਰ ਅਕਸਰ ਹੀ ਕੁੱਟਮਾਰ ਕਰਦਾ ਹੈ। 

ਇਹ ਵੀ ਪੜ੍ਹੋ- ਵੀਡੀਓ ਕਾਲ 'ਤੇ ਡਿਲਿਵਰੀ ਕਰਵਾਉਣ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਜ਼ਖ਼ਮੀ ਬਜ਼ੁਰਗ ਨੇ ਕਿਹਾ ਕਿ ਬੀਤੀ ਦੇਰ ਸ਼ਾਮ ਉਸਦੀ ਦੋਹਤੀ ਦੀ ਉਸ ਦੇ ਪਤੀ ਸਮੇਤ ਸਹੁਰੇ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਗਈ ਤਾਂ ਉਸਦੀ ਦੋਹਤਰੀ ਸਾਡੇ ਘਰ ਆ ਗਈ ਅਤੇ ਕੁੱਝ ਦੇਰ ਬਾਅਦ ਉਸਦੇ ਪਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਾਡੇ ਘਰ ਦੇ ਮੇਨ ਗੇਟ ਦੀ ਭੰਨੋਤੜ ਕਰਨੀ ਸ਼ੁਰੂ ਕਰ ਦਿੱਤੀ। ਮੇਰੇ ਵੱਲੋਂ ਵਿਰੋਧ ਕਰਨ ’ਤੇ ਜ਼ਬਰਦਸਤੀ ਘਰ ਅੰਦਰ ਦਾਖ਼ਲ ਹੋ ਗਏ ਅਤੇ ਮੇਰੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਮੇਰੀ ਕੁੜੀ ਰਮਨਦੀਪ ਕੌਰ ਪਤਨੀ ਪਰਮਜੀਤ ਸਿੰਘ ਮੇਰਾ ਰੌਲਾ ਸੁਣ ਕੇ ਛੁਡਾਉਣ ਲਈ ਅੱਗੇ ਆਈ ਤਾਂ ਉਕਤ ਵਿਅਕਤੀਆਂ ਨੇ ਉਸ ’ਤੇ ਵੀ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਘਰ ਅੰਦਰ ਖੜ੍ਹੀ ਐਕਟਿਵਾ ਸਮੇਤ ਹੋਰ ਸਾਮਾਨ ਦੀ ਭੰਨਤੋੜ ਕੀਤੀ । 

ਇਹ ਵੀ ਪੜ੍ਹੋ- ਮੰਤਰੀ ਲਾਲਜੀਤ ਭੁੱਲਰ ਦਾ ਸੁਖਬੀਰ ਬਾਦਲ 'ਤੇ ਪਲਟ ਵਾਰ, ਜਿੰਨੇ ਮਰਜ਼ੀ ਨੋਟਿਸ ਭੇਜੀ ਜਾਓ, ਅਸੀਂ ਡਰਨ ਵਾਲੇ ਨਹੀਂ

ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਜ਼ਖਮੀ ਔਰਤਾਂ ਨੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ. ਐੱਚ. ਓ. ਸਮੇਤ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਐੱਸ. ਐੱਚ. ਓ. ਚੰਦਰ ਸ਼ੇਖਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਸਰਕਾਰੀ ਹਸਪਤਾਲ ਤੋਂ ਜ਼ਖ਼ਮੀਆਂ ਦੀ ਐੱਮ. ਐੱਲ. ਆਰ. ਰਿਪੋਰਟ ਪ੍ਰਾਪਤ ਹੋਣ ’ਤੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News