ਹੜ੍ਹ ਪੀੜਤਾਂ ਨੂੰ ਬਚਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ 'ਚ ਪਿਆ ਚੀਕ-ਚਿਹਾੜਾ
Wednesday, Aug 23, 2023 - 12:51 PM (IST)
ਫਾਜ਼ਿਲਕਾ (ਸੁਖਵਿੰਦਰ) : ਫਾਜ਼ਿਲਕਾ ਦੇ ਸਰਹੱਦੀ ਖੇਤਰ ਅੰਦਰ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਨੇ ਦਸਤਕ ਦਿੱਤੀ ਹੋਈ ਹੈ।ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕ ਵੀ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ। ਇਸੇ ਦੇ ਚੱਲਦਿਆਂ ਬੀਤੇ ਦਿਨੀਂ ਹੜ੍ਹ ਪੀੜ੍ਹਤਾਂ ਦੀ ਸੇਵਾ ਕਰ ਰਹੇ ਨੌਜਵਾਨ ਦੀ ਦਰਿਆ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ
ਪਰਿਵਾਰ ਅਤੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦੀ ਖੇਤਰ ਦੇ ਪਿੰਡ ਹਸਤਾ ਕਲਾਂ ਦੇ ਤਿੰਨ ਨੌਜਵਾਨ ਹੜ੍ਹ ਪੀੜਤਾਂ ਨੂੰ ਦਰਿਆ ਪਾਰ ਕਰਵਾਉਣ ਲਈ ਘਰੋਂ ਗਏ ਸਨ ਤਾਂ ਪੈਰ ਤਿਲਕਣ ਕਾਰਨ ਤਿੰਨੋਂ ਨੌਜਵਾਨ ਪਾਣੀ 'ਚ ਰੁੜ੍ਹ ਗਏ। ਇਸ ਮੌਕੇ ਦੋ ਨੌਜਵਾਨਾਂ ਵੱਲੋਂ ਤਾਂ ਆਪਣੀ ਜਾਨ ਬਚਾ ਲਈ ਗਈ ਪਰ ਅਮਰਜੀਤ ਸਿੰਘ ਪੁੱਤਰ ਸ਼ੰਭੂ ਸਿੰਘ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ
ਇਸ ਸਬੰਧੀ ਜਿਵੇਂ ਹੀ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਨੂੰ ਪਤਾ ਲੱਗਿਆ ਤਾਂ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ। 15 ਘੰਟਿਆਂ ਮਗਰੋਂ ਬੀਤੇ ਦਿਨ ਅਮਰਜੀਤ ਸਿੰਘ ਦੀ ਭਾਲ ਹੋਈ ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ 'ਚ ਚੀਕ ਚਿਹਾੜਾ ਪੈ ਗਿਆ। ਡਾਕਟਰਾਂ ਵੱਲੋਂ ਪੋਸਟਮਾਰਟਮ ਕਰਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਤਾਜ਼ਾ ਜਾਣਕਾਰੀ ਮੁਤਾਬਕ ਪਰਿਵਾਰ ਵੱਲੋਂ ਨੌਜਵਾਨ ਦਾ ਸਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸੰਨੀ ਦਿਓਲ ਦੀ ਸਿਆਸਤ ਤੋਂ ਤੌਬਾ ਭਾਜਪਾ ਲਈ ਸਬਕ, ਨਵਾਂ ਚਿਹਰਾ ਪਾਰਟੀ ਲਈ ਬਣਿਆ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8