ਵਿਕਾਸ ਕਾਰਜਾਂ ਦੀਆਂ ਲੋੜੀਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ''ਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਵਿਧਾਇਕ ਆਵਲਾ

10/17/2020 5:08:21 PM

ਜਲਾਲਾਬਾਦ (ਸੇਤੀਆ,ਸੁਮਿਤ,ਟੀਨੂੰ): ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਸਿੱਖਿਆ ਸੰਸਥਾਵਾਂ ਤੇ ਹੋਰ ਵਿਕਾਸ ਕਾਰਜਾਂ ਲਈ ਗ੍ਰਾਂਟ ਰਾਸ਼ੀ ਰਿਲੀਜ਼ ਕੀਤੀ ਜਾ ਰਹੀ ਹੈ।ਇਸੇ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਵਿਧਾਇਕ ਰਮਿੰਦਰ ਆਵਲਾ ਦੀ ਰਹਿਨੁਮਾਈ ਹੇਠ ਲੱਖਾਂ ਰੁਪਏ ਦੀ ਲਾਗਤ ਨਾਲ ਹਲਕੇ ਦੇ ਚਾਰ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।ਇਸ ਦੌਰਾਨ ਉਨ੍ਹਾਂ ਗ੍ਰਾਮ ਪੰਚਾਇਤ ਜਲਾਲਾਬਾਦ ਰੂਰਲ ਵਿਖੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਅੰਦਰ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਉਂਡ ਦਾ ਨੀਂਹ ਪੱਥਰ ਵਿਧਾਇਕ ਰਮਿੰਦਰ ਆਵਲਾ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ।ਇਸ ਮੌਕੇ ਬੀ.ਡੀ.ਪੀ.ਓ. ਗੁਰਜਿੰਦਰ ਸਿੰਘ, ਸੁਰਜੀਤ ਸਿੰਘ ਵੀਡੀਓ, ਸਰਪੰਚ ਬਲਵਿੰਦਰ ਸਿੰਘ, ਦੇਸਾ ਸਿੰਘ ਸਰਪੰਚ, ਸਰਪੰਚ ਸੋਨਾ ਸਿੰਘ ਤੇ ਹੋਰ ਪੰਚਾਇਤ ਮੈਂਬਰ ਮੌਜੂਦ ਸਨ।

ਸਭ ਤੋਂ ਪਹਿਲਾਂ ਵਿਧਾਇਕ ਆਵਲਾ ਦਾ ਸਮੂਹ ਪੰਚਾਇਤ ਵਲੋਂ ਸਵਾਗਤ ਕੀਤਾ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਜੀ ਆਨਲਾਈਨ ਮਾਧਿਅਣ ਰਾਹੀਂ ਵਿਧਾਇਕ ਆਵਲਾ ਤੇ ਪੰਚਾਇਤਾਂ ਦੇ ਸਨਮੁੱਖ ਹੋਏ ਜਿੱਥੋਂ ਉਨ੍ਹਾਂ ਨੇ ਸਮਾਰਟ ਵਿਲੇਜ ਸਕੀਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਜਾਣਕਾਰੀ ਦਿੰਦੇ ਹੋਏ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਪਿੰਡਾਂ 'ਚ ਸਕੂਲਾਂ ਦੀ ਇਮਾਰਤ, ਖੇਡ ਗਰਾਉਂਡ ਤੇ ਹੋਰ ਲੋੜੀਦੀਆਂ ਲੋੜਾਂ ਪੂਰੀਆਂ ਕਰਨ ਲਈ ਸਰਕਾਰ ਵਲੋਂ ਭੇਜੀ ਜਾ ਰਹੀ ਗ੍ਰਾਂਟ ਨੂੰ ਵਿਧੀਬੱਧ ਤਰੀਕੇ ਨਾਲ ਖਰਚ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਕਤ ਪਿੰਡ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ 'ਚ 3 ਲੱਖ ਰੁਪਏ ਦੀ ਗ੍ਰਾਂਟ ਦੀ ਲਾਗਤ ਨਾਲ ਖੇਡ ਗਰਾਉਂਡ ਦਾ ਨਿਰਮਾਣ ਕੀਤਾ ਜਾਣਾ ਹੈ।

PunjabKesari

ਉਨ੍ਹਾਂ ਕਿਹਾ ਕਿ ਭਵਿੱਖ 'ਚ ਜੋ ਵੀ ਲੋੜੀਦੀਆਂ ਜ਼ਰੂਰਤਾਂ ਹੋਣਗੀਆਂ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਤੋਂ ਇਲਾਵਾ ਵਿਧਾਇਕ ਆਵਲਾ ਨੇ ਪਿੰਡ ਘੁਬਾਇਆ 'ਚ ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਪਿੰਡ ਦੀ ਫਿਰਨੀ ਦੀ ਸੜਕ ਤੇ ਪੀਸੀ ਪਾਉਣ ਦਾ ਕੰਮ ਵੀ ਸ਼ੁਰੂ ਕਰਵਾਇਆ।ਇਸ ਮੌਕੇ ਸ਼ੇਰ ਸਿੰਘ ਘੁਬਾਇਆ ਸਾਬਕਾ ਮੈਂਬਰ ਪਾਰਲੀਮੈਂਟ, ਰਤਨ ਸਿੰਘ ਚੇਅਰਮੈਨ, ਸੁਭਾਸ਼ ਚੇਅਰਮੈਨ, ਬਲਵਿੰਦਰ ਸਿੰਘ ਸਰਪੰਚ ਤੇ ਹੋਰ ਆਗੂ ਮੌਜੂਦ ਸਨ। ਇਥੇ ਜਾਣਕਾਰੀ ਦਿੰਦੇ ਹੋਏ ਇੰਚਾਰਜ ਡਾ. ਸ਼ੰਟੀ ਕਪੂਰ ਨੇ ਦੱਸਿਆ ਕਿ ਇਥੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ।ਇਸ ਤੋਂ ਇਲਾਵਾ ਪਿੰਡ ਲਮੋਚੜ ਕਲਾਂ ਉਤਾੜ 'ਚ ਸੀਸੀ ਫਲੋਰਿੰਗ ਤੇ ਪਿੰਡ ਹਜਾਰਾਂ ਰਾਮ ਸਿੰਘ ਵਾਲਾ 'ਚ ਮਨਰੇਗਾ ਅਧੀਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।


Shyna

Content Editor

Related News