ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਸਾਰੇ ਕਰਮਚਾਰੀਆਂ ਨੂੰ ਹਿੰਦੀ ਦੀ ਵਰਤੋਂ ਅਤੇ ਪ੍ਰਸਾਰ ''ਤੇ ਦਿੱਤਾ ਜ਼ੋਰ
Wednesday, Sep 20, 2023 - 09:16 PM (IST)

ਫਿਰੋਜ਼ਪਰੁ : ਡਵੀਜ਼ਨਲ ਰਾਜ ਭਾਸ਼ਾ ਲਾਗੂ ਕਰਨ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਸੰਜੇ ਸਾਹੂ, ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਯਸ਼ਵੀਰ ਸਿੰਘ ਗੁਲੇਰੀਆ, ਵਧੀਕ ਮੁੱਖ ਦਫ਼ਤਰੀ ਭਾਸ਼ਾ ਅਫ਼ਸਰ ਅਤੇ ਵਧੀਕ ਡਵੀਜ਼ਨਲ ਰੇਲਵੇ ਮੈਨੇਜਰ/ਓ.ਪੀ., ਬਲਬੀਰ ਸਿੰਘ ਵਧੀਕ ਡਵੀਜ਼ਨਲ ਰੇਲਵੇ ਮੈਨੇਜਰ/ਇਨਫਰਾ, ਬ੍ਰਾਂਚ ਅਫ਼ਸਰ ਅਤੇ ਮੁੱਖ ਦਫ਼ਤਰ ਦੇ ਸੁਪਰਡੈਂਟਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਹਿੰਦੀ ਦਿਵਸ ਮੌਕੇ ਗ੍ਰਹਿ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ।
ਇਹ ਵੀ ਪੜ੍ਹੋ : ਲੋਕ ਸਭਾ 'ਚ ਪਾਸ ਹੋਇਆ ਮਹਿਲਾ ਰਾਖਵਾਂਕਰਨ ਬਿੱਲ, ਸਮਰਥਨ 'ਚ ਪਈਆਂ 454 ਵੋਟਾਂ
ਇਸ ਤੋਂ ਬਾਅਦ ਸਹਾਇਕ ਪ੍ਰਸੋਨਲ ਅਫ਼ਸਰ ਸੁਨੀਲ ਬਦੋਨੀ ਨੇ ਰਾਜ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾਂਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਏਜੰਡੇ ਦੀਆਂ ਮਿਆਰੀ ਆਈਟਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦਾ ਉਦੇਸ਼ ਡਵੀਜ਼ਨ ਵਿੱਚ ਸਰਕਾਰੀ ਕੰਮਾਂ ਵਿੱਚ ਹਿੰਦੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਡਿਵੀਜ਼ਨਲ ਰੇਲਵੇ ਮੈਨੇਜਰ ਨੇ ਸਾਰੇ ਰੇਲਵੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿੰਦੀ ਦੀ ਵਰਤੋਂ ਅਤੇ ਪ੍ਰਸਾਰ 'ਤੇ ਜ਼ੋਰ ਦਿੰਦੇ ਹੋਏ ਈ-ਆਫਿਸ ਵਿੱਚ ਹਿੰਦੀ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਸੀਨੀਅਰ ਅਨੁਵਾਦਕ ਅੰਜਲੀ ਸ਼ਰਮਾ ਦੇ ਧੰਨਵਾਦ ਦੇ ਮਤੇ ਨਾਲ ਸਮਾਪਤ ਹੋਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ