ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ

Saturday, Jun 29, 2024 - 05:52 PM (IST)

ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ ਇਕ ਨੌਜਵਾਨ ਨੇ ਘਰੇਲੂ ਕਲੇਸ਼ ਦੇ ਕਾਰਨ ਅਖੌਤੀ ਰੂਪ ’ਚ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਲਿਆ। ਹਾਲਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਰਾਧਾ ਸੁਆਮੀ ਕਾਲੋਨੀ ਦੇ ਇਕ ਨੌਜਵਾਨ ਦੀ ਤਿੰਨ ਸਾਲ ਪਹਿਲਾਂ ਮੈਰਿਜ ਹੋਈ ਸੀ ਜਿਸ ਦੇ ਘਰ ਵਾਲੀ ਆਪਣੀ ਦੋ ਸਾਲ ਦੀ ਬੇਟੀ ਨੂੰ ਲੈ ਕੇ ਘਰ ਤੋਂ ਕਿਤੇ ਚਲੀ ਗਈ। 

ਇਸ ਨੂੰ ਲੈ ਕੇ ਲੜਕੀ ਦੇ ਘਰ ਵਾਲੇ ਉਸ ਨੂੰ ਭਾਲਣ ਲਈ ਉਸ ’ਤੇ ਦਬਾਅ ਬਣਾ ਰਹੇ ਸਨ। ਜਿਸ ਨੂੰ ਲੈ ਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਜਿਸ ਕਾਰਨ ਉਸਦੀ ਹਾਲਤ ਵਿਗੜ ਗਈ। ਇਸ ਦੌਰਾਨ ਉਕਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ।


author

Gurminder Singh

Content Editor

Related News