ਜ਼ੀਰਾ ਸ਼ਰਾਬ ਫੈਕਟਰੀ 'ਚ ED ਦੀ ਰੇਡ, ਸਵੇਰੇ ਸਾਢੇ 7 ਵਜੇ ਤੋਂ ਜਾਰੀ ਹੈ ਛਾਪੇਮਾਰੀ
Thursday, May 18, 2023 - 12:20 PM (IST)
ਫਿਰੋਜ਼ਪੁਰ/ਜ਼ੀਰਾ (ਗੁਰਮੇਲ, ਸਤੀਸ਼, ਸੰਨੀ) : ਫਿਰੋਜ਼ਪੁਰ ਵਿਖੇ ਜ਼ੀਰਾ ਮਾਲਬੋਰਜ ਸ਼ਰਾਬ ਫੈਕਟਰੀ ਵਿਖੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਰੇਡ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੀਬ ਸਵੇਰੇ ਸਾਢੇ ਸੱਤ ਵਜੇ ਤੋਂ ਇਹ ਰੇਡ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਅਧਿਕਾਰੀ ਤਿੰਨ ਗੱਡੀਆਂ 'ਚ ਸਵਾਰ ਹੋ ਕੇ ਫੈਕਟਰੀ ਪਹੁੰਚੇ ਤੇ ਰੇਡ ਕਰਨ ਵਾਲੇ ਕਰੀਬ 14-15 ਅਧਿਕਾਰੀ ਹਨ। ਅਧਿਕਾਰੀਆਂ ਵੱਲੋਂ ਫੈਕਟਰੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ ਤੇ ਕਿਸੇ ਵੀ ਵਿਅਕਤੀ ਨੂੰ ਫੈਕਟਰੀ ਤੋਂ ਬਾਹਰ ਅਤੇ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਫੈਕਟਰੀ ਅੰਦਰ ਮੌਜੂਦ ਮੁਲਾਜ਼ਮਾਂ ਦੇ ਮੋਬਾਇਲ ਵੀ ਜ਼ਬਤ ਕਰ ਲਏ ਗਏ ਹਨ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਆਬਕਾਰੀ ਵਿਭਾਗ ਦੀ ਛਾਪੇਮਾਰੀ
ਇਸ ਸਾਰੀ ਜਾਂਚ ਸਬੰਧੀ ਕੋਈ ਵੀ ਵਿਭਾਗੀ ਅਧਿਕਾਰੀ ਜਾਣਕਾਰੀ ਦੇਣ ਲਈ ਤਿਆਰ ਨਹੀਂ ਹੈ ਤੇ ਉਨ੍ਹਾਂ ਵੱਲੋਂ ਸਾਰਾ ਕਾਰਜ ਗੁਪਤ ਰੱਖਿਆ ਗਿਆ ਹੈ। ਇਹ ਰੇਡ ਕਿਸ ਕਾਰਣ ਦੇ ਚੱਲਦਿਆਂ ਕੀਤੀ ਗਈ ਹੈ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਦੱਸ ਦੇਈਏ ਕਿ ਸ਼ਰਾਬ ਫੈਕਟਰੀ ਦੇ ਸੀ. ਈ. ਓ. ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਅਧਿਕਾਰੀ ਪਹੁੰਚੇ ਹਨ ਤੇ ਉਨ੍ਹਾਂ ਦੇ ਘਰ ਦੇ ਬਾਹਰ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ 'ਤੇ ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਮਲਹੋਤਰਾ ਦੇ ਘਰ ਅਤੇ ਦਫ਼ਤਰ 'ਚ ਆਬਕਾਰੀ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੁਦਰਤ ਦਾ ਕਹਿਰ! ਤੇਜ਼ ਝੱਖੜ ਦੀ ਲਪੇਟ 'ਚ ਆਉਣ ਕਾਰਨ ਕਿਸਾਨ ਤੇ ਮਜ਼ਦੂਰ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।