ਫਿਰੋਜ਼ਪੁਰ ’ਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ 11 ਨਾਮਜ਼ਦ

Monday, Nov 18, 2024 - 05:31 PM (IST)

ਫਿਰੋਜ਼ਪੁਰ ’ਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ 11 ਨਾਮਜ਼ਦ

ਫਿਰੋਜ਼ਪੁਰ (ਪਰਮਜੀਤ ਸੋਢੀ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਵੱਖ-ਵੱਖ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ, ਥਾਣਾ ਮਮਦੋਟ, ਥਾਣਾ ਘੱਲਖੁਰਦ, ਥਾਣਾ ਮੱਲਾਂਵਾਲਾ, ਥਾਣਾ ਗੁਰੂਹਰਸਹਾਏ ਪੁਲਸ ਨੇ 11 ਅਣਪਛਾਤੇ ਵਿਅਕਤੀਆਂ ਖ਼ਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰਾਂ ਨੇ ਇਤਲਾਹ ਦਿੱਤੀ ਕਿ ਪਿੰਡ ਕੋਤਵਾਲ, ਪਿੰਡ ਭਗਵਾਨਪੁਰਾ, ਪਿੰਡ ਖਾਈ ਫੇਮੇਕੀ, ਪਿੰਡ ਰਹੀਮੇ ਕੇ, ਪਿੰਡ ਟਿੱਬੀ ਖੁਰਦ, ਪਿੰਡ ਚੱਕ ਭੰਗੇ ਵਾਲਾ, ਪਿੰਡ ਬੇਗੂ ਮਾਹੂ, ਪਿੰਡ ਨਸੀਰਾ ਖਲਚੀਆਂ, ਪਿੰਡ ਮਾਨਾ ਚਾਹਲ, ਪਿੰਡ ਮੱਲਾਂਵਾਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News