ਫਿਰੋਜ਼ਪੁਰ ਜੇਲ੍ਹ ’ਚ ਤਲਾਸ਼ੀ ਦੌਰਾਨ ਇਕ ਹੋਰ ਹਵਾਲਾਤੀ ਤੋਂ ਮੋਬਾਇਲ ਬਰਾਮਦ ਹੋਇਆ

04/02/2023 6:15:01 PM

ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਮੁਹਿੰਮ ਦੌਰਾਨ ਇਕ ਹੋਰ ਹਵਾਲਾਤੀ ਬੂਟਾ ਸਿੰਘ ਪਾਸੋਂ ਸਿਮ ਕਾਰਡ ਸਮੇਤ ਮੋਬਾਇਲ ਫੋਨ ਬਰਾਮਦ ਹੋਇਆ, ਜਿਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਹਾਇਕ ਸੁਪਰਡੈਂਟ ਰਿਸ਼ਵਪਾਲ ਗੋਇਲ ਵਲੋਂ ਪੁਲਸ ਨੂੰ ਭੇਜੇ ਪੱਤਰ ਦੇ ਆਧਾਰ ’ਤੇ ਹਵਾਲਾਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ. ਐੱਸ. ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਸੂਚਨਾ ਵਿਚ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਜੇਲ੍ਹ ਸਟਾਫ਼ ਸਮੇਤ ਪੁਰਾਣੀ ਬੈਰਕ ਨੰਬਰ 4 ਦੀ ਤਲਾਸ਼ੀ ਲਈ ਤਾਂ ਜੇਲ੍ਹ ਵਿਚ ਬੰਦ ਹਵਾਲਾਤੀ ਬੂਟਾ ਸਿੰਘ ਕੋਲੋਂ ਇਕ ਸੈਮਸੰਗ ਕੀਪੈਡ ਮੋਬਾਇਲ ਫੋਨ ਬਰਾਮਦ ਹੋਇਆ।
 


Gurminder Singh

Content Editor

Related News