ਫਿਰੋਜ਼ਪੁਰ ਪੁਲਸ ਨੇ 2 ਲੱਖ ਦੀ ਜੂਆ ਰਾਸ਼ੀ ਸਮੇਤ 7 ਨੂੰ ਕੀਤਾ ਕਾਬੂ, 2 ਫ਼ਰਾਰ
Saturday, Jan 28, 2023 - 12:34 PM (IST)

ਫਿਰੋਜ਼ਪੁਰ (ਕੁਮਾਰ, ਜਸਪਾਲ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਅਗਵਾਈ ’ਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਜੂਆ ਖੇਡਦੇ ਗਿਰੋਹ ਦੇ 7 ਮੈਂਬਰਾਂ ਨੂੰ 2 ਲੱਖ 14 ਹਜ਼ਾਰ ਰੁਪਏ ਜੂਆ ਰਾਸ਼ੀ ਨਾਲ ਕਾਬੂ ਕੀਤਾ, ਜਦਕਿ 2 ਵਿਅਕਤੀ ਫ਼ਰਾਰ ਹੋ ਗਏ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਤਿਆਰ ਹੋਣ ਲੱਗਾ ਖਾਕਾ, ਨਵੇਂ ਚਿਹਰਿਆਂ 'ਤੇ ਦਾਅ ਖੇਡਣ ਦੇ ਮੂਡ 'ਚ ਸਿਆਸੀ ਧਿਰਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਫ਼ਤਰ ਫਿਰੋਜ਼ਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸੀ. ਆਈ. ਏ, ਸਟਾਫ਼ ਫਿਰੋਜ਼ਪੁਰ ਦੀ ਪੁਲਸ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਥਾਣਾ ਮੱਲਾਂਵਾਲਾ ਦੇ ਖੇਤਰ ’ਚ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਤਾਸ਼ ਦੇ ਪੱਤਿਆਂ ਤੇ ਪੈਸਿਆਂ ਨਾਲ ਜੂਆ ਖੇਡ ਰਹੇ ਹਨ । ਪੁਲਿਸ ਪਾਰਟੀ ਨੇ ਉਕਤ ਜਗ੍ਹਾ ’ਤੇ ਰੇਡ ਕਰਦਿਆਂ ਗੁਲਸ਼ਨ ਕੁਮਾਰ, ਵਰੁਣ ਦੀਪ ਉਰਫ ਵਿੱਕੀ, ਜਗਤਾਰ ਸਿੰਘ ਉਰਫ ਤਾਰੀ, ਸੌਰਵ, ਦੀਪਕ ਸਿੰਘ ਉਰਫ ਦੀਪੂ, ਤਰਸੇਮ ਲਾਲ ਅਤੇ ਅਜੇ ਕੁਮਾਰ ਸੋਨੂੰ ਨੂੰ ਕਾਬੂ ਕੀਤਾ, ਜਦਕਿ ਕਿਰਨਦੀਪ ਸਿੰਘ ਅਤੇ ਸ਼ਾਮ ਉਰਫ ਸ਼ਾਮਾ ਉਥੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਫੜੇ ਗਏ ਵਿਅਕਤੀਆਂ ਪਾਸੋਂ 2 ਲੱਖ 14 ਹਜ਼ਾਰ ਰੁਪਏ ਦੀ ਜੂਏ ਦੀ ਰਾਸ਼ੀ ਬਰਾਮਦ ਕੀਤੀ ਗਈ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿੱਚ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।