ਵਿਆਹ ''ਤੇ ਗਏ ਪਰਿਵਾਰ ਦੇ ਘਰ ਲੱਗੀ ਅੱਗ , ਸਾਰਾ ਸਾਮਾਨ ਸੜ ਕੇ ਸੁਆਹ

08/30/2022 4:54:12 PM

ਅਬੋਹਰ(ਰਹੇਜਾ) : ਸਥਾਨਕ ਅਜੀਤ ਨਗਰ ’ਚ ਇਕ ਬੰਦ ਘਰ ਨੂੰ ਕਿਸੇ ਨੇ ਅੱਗ ਲਗਾ ਦਿੱਤੀ, ਜਿਸ ਨਾਲ ਘਰ ਦਾ ਸਾਰਾ ਸਾਮਾਨ ਸਡ਼ ਕੇ ਸੁਆਹ ਹੋ ਗਿਆ। ਪੀਡ਼ਤ ਨੌਜਵਾਨ ਨੇ ਸਿਟੀ ਥਾਣਾ-1 ਦੀ ਪੁਲਸ ਤੋਂ ਮੰਗ ਕੀਤੀ ਹੈ ਕਿ ਅੱਗ ਲਗਾਉਣ ਵਾਲੇ ਵਿਅਕਤੀ ਦਾ ਪਤਾ ਲਗਾ ਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ- ਪੰਜਾਬ ’ਚ ‘ਖੇਡ ਇਨਕਲਾਬ’ ਲਿਆਉਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ : ਮੀਤ ਹੇਅਰ

ਪ੍ਰਾਪਤ ਜਾਣਕਾਰੀ ਮੁਤਾਬਕ ਰਮਨ ਪੁੱਤਰ ਅਰਜੁਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀ ਉਹ ਆਪਣੀ ਪਤਨੀ ਅਤੇ ਬੱਚਿਆਂ ਸਣੇ ਸਹਾਰਨਪੁਰ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਉਸ ਨੂੰ ਗੁਆਂਢੀਆਂ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਘਰ ਨੂੰ ਅੱਗ ਲੱਗ ਗਈ ਹੈ। ਜਦੋਂ ਉਸ ਨੇ ਘਰ ਆ ਕੇ ਦੇਖਿਆ ਤਾਂ ਉਸ ਦੇ ਘਰ ਦਾ ਸਾਰਾ ਸਾਮਾਨ ਸਡ਼ ਕੇ ਸੁਆਹ ਹੋ ਚੁੱਕਾ ਸੀ। ਇੰਨਾ ਹੀ ਨਹੀਂ ਘਰ ਦੇ ਵਿਹਡ਼ੇ ਵਿਚ ਲੱਗੇ ਪੌਦੇ ਵੀ ਪੁੱਟੇ ਹੋਏ ਸਨ। ਪੀਡ਼ਤ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਉਸ ਦੇ ਘਰ ਨੂੰ ਕਿਸੇ ਵਿਅਕਤੀ ਨੇ ਅੱਗ ਲਗਾਈ ਹੈ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto