ਕੈਲੀਫੋਰਨੀਆ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਵੁਸ਼ੂ ਮੁਕਾਬਲੇ ’ਚ ਅੱਵਲ

12/12/2018 3:52:38 PM

ਫਿਰੋਜ਼ਪੁਰ (ਅਕਾਲੀਆਂਵਾਲਾ)- ਫਿਰੋਜ਼ਪੁਰ ਰੋਡ ’ਤੇ ਸਥਿਤ ਇਲਾਕੇ ਦੀ ਹੋਣਹਾਰ ਸੰਸਥਾ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਵਿਦਿਆਰਥੀਆਂ ਨੇ 64ਵੀਂ ਪੰਜਾਬ ਰਾਜ ਪੱਧਰੀ ਵੁਸ਼ੂ ਖੇਡ ਮੁਕਾਬਲਿਆਂ ’ਚ ਆਪਣਾ ਨਾਂ ਬਣਾਇਆ। ਇਹ ਮੁਕਾਬਲਾ 3 ਤੋਂ 5 ਦਸੰਬਰ ਤੱਕ ਪੰਜਾਬ ਦੇ ਜ਼ਿਲਾ ਨਵਾਂ ਸ਼ਹਿਰ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਜ਼ਿਲਿਆਂ ਤੋਂ ਆਏ ਹੋਏ ਬਹੁਤ ਸਾਰੇ ਖਿਡਾਰੀਆਂ ਨੇ ਭਾਗ ਲਿਆ। ਇਸ ਵੁਸ਼ੂ ਮੁਕਾਬਲੇ ’ਚ ਕੈਲੀਫੋਰਨੀਆ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੋਤ ਕੌਰ ਨੇ ਅੰਡਰ-17 ’ਚ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਿਲਵਰ ਮੈਡਲ ਪ੍ਰਾਪਤ ਕੀਤਾ ਅਤੇ 9ਵੀਂ ਜਮਾਤ ਦੇ ਗੁਰਪਿੰਦਰ ਸਿੰਘ ਨੇ ਅੰਡਰ-17 ’ਚ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਂਸੀ ਦਾ ਤਗਮਾ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਅਤੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਨੇ ਇਨ੍ਹਾਂ ਬੱਚਿਆਂ ਦੀ ਹੌਸਲਾ-ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ।


Related News