ਗੈਸ ਸਿਲੰਡਰ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ : ਜਗਦੀਪ ਸਿੰਘ
Saturday, Mar 14, 2026 - 06:04 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਅੱਜ ਇਲਾਕੇ ਦੇ ਥਾਣਾ ਮੁਖੀ ਜਗਦੀਪ ਸਿੰਘ ਨੇ ਪੁਲਸ ਪਾਰਟੀ ਨਾਲ ਸ਼ਹਿਰ ਦੀ ਸ਼ਾਨ ਇੰਡੇਨ ਸਰਵਿਸ 'ਚ ਪਹੁੰਚ ਕੇ ਏਜੰਸੀ ਦੇ ਮਾਲਕ ਗੌਰਵ ਸਿਕਰੀ ਤੇ ਗੈਸ ਸਿਲੰਡਰ ਲੈਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਪੁੱਛਿਆ ਕਿ ਗੈਸ ਸਿਲੰਡਰ ਲੈਣ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਤਾਂ ਨਹੀਂ ਆ ਰਹੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹਿਰ ਦੀ ਸ਼ਾਨ ਇੰਡੇਨ ਸਰਵਿਸ 'ਚ ਚੈਕਿੰਗ ਕੀਤੀ ਅਤੇ ਲੋਕਾਂ ਕੋਲੋਂ ਪੁੱਛਿਆ ਕਿ ਉਨ੍ਹਾਂ ਨੂੰ ਗੈਸ ਸਿਲੰਡਰ ਲੈਣ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਤਾਂ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਇਲਾਕੇ ਅੰਦਰ ਕੋਈ ਵੀ ਗੈਸ ਸਿਲੰਡਰ ਦੀ ਕਾਲਾ ਬਾਜ਼ਾਰੀ ਕਰਦਾ ਫੜਾ ਗਿਆ ਤਾਂ ਉਹਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
