ਲਿੰਗ ਨਿਰਧਾਰਨ ਟੈਸਟ ਕਰਨ ਦੇ ਦੋਸ਼ ''ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ

Friday, Jul 23, 2021 - 06:05 PM (IST)

ਲਿੰਗ ਨਿਰਧਾਰਨ ਟੈਸਟ ਕਰਨ ਦੇ ਦੋਸ਼ ''ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੇ ਪਿੰਡ ਰਸੂਲਪੁਰ ’ਚ ਲਿੰਗ ਨਿਰਧਾਰਨ ਟੈਸਟ ਕਰਨ ਦੇ ਦੋਸ਼ ਵਿਚ ਥਾਣਾ ਮਖੂ ਦੀ ਪੁਲਸ ਨੇ 9 ਲੋਕਾਂ ਦੇ ਖ਼ਿਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਅਤੇ ਪੀ.ਸੀ. ਐਂਡ ਪੀ.ਐੱਨ.ਡੀ.ਟੀ. ਐਕਟ ਦੇ ਤਹਿਤ 9 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਡਾ. ਰਜਿੰਦਰ ਮਨਚੰਦਾ ਚੇਅਰਪਰਸਨ ਜ਼ਿਲ੍ਹਾ ਇੰਪਰੂਵਮੈਂਟ-ਕਮ-ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਪੁਲਸ ਵਿਭਾਗ ਨੂੰ ਭੇਜੀ ਗਈ ਲਿਖ਼ਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ 21 ਜੁਲਾਈ ਨੂੰ ਦੁਪਹਿਰ ਸਿਵਲ ਸਰਜਨ ਸਿਰਸਾ ਹਰਿਆਣਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਰਸੂਲਪੁਰ ਵਿਚ ਗਰਭ ਵਿੱਚ ਪਲ ਰਹੇ ਬੱਚੇ ਦੇ ਕੁੜੀ ਜਾਂ ਮੁੰਡਾ ਹੋਣ ਸਬੰਧੀ ਗੈਰ-ਕਾਨੂੰਨੀ ਤੌਰ ’ਤੇ ਜਾਂਚ ਕਰਨ ਦੇ ਦੋਸ਼ ਵਿੱਚ ਸਲੋਚਨਾ, ਕੁਲਦੀਪ ਕੌਰ, ਲਖਵਿੰਦਰ ਕੁਮਾਰ, ਹੀਰਾ ਸਿੰਘ, ਰਵੀ ਕੈਮਿਸਟ, ਅਜੇ, ਇਕ ਅਣਪਛਾਤੇ ਵਿਅਕਤੀ ਅਤੇ ਅਣਪਛਾਤੀ ਔਰਤ ਤੇ ਘਰ ਦੇ ਮਾਲਕ ਜਿੱਥੇ ਅਲਟਰਾਸਾਊਂਡ ਕੀਤਾ ਜਾਂਦਾ ਹੈ, ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ਤੇ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shyna

Content Editor

Related News