ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਮਾਰੀ 5 ਲੱਖ ਦੀ ਠੱਗੀ

03/22/2024 5:20:11 PM

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮਮਦੋਟ ਦੀ ਪੁਲਸ ਨੇ ਕਸ਼ਮੀਰ ਸਿੰਘ ਪੁੱਤਰ ਰੁਲੀਆ ਸਿੰਘ ਦੇ ਖ਼ਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਘੁਬਾਈ ਉਰਫ ਤਾਰਾਂ ਵਾਲੀ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ’ਚ ਦੱਸਿਆ ਕਿ ਕਸ਼ਮੀਰ ਸਿੰਘ ਪੁੱਤਰ ਰੁਲੀਆ ਸਿੰਘ ਵਾਸੀ ਨਿਹਾਲਾ ਕਿਲਚਾ ਨੇ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ ਕਥਿਤ ਰੂਪ ’ਚ 5 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਸ ਨੂੰ ਸਰਕਾਰੀ ਨੌਕਰੀ ’ਤੇ ਲਗਵਾਇਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਪੁਲਸ ਵੱਲੋਂ ਤਫਤੀਸ਼ ਕਰਨ ਉਪਰੰਤ ਨਾਮਜ਼ਦ ਵਿਅਕਤੀ ਖਿਲਾਫ ਧੋਖਾਦੇਹੀ ਦਾ ਕੇਸ ਦਰਜ ਕੀਤਾ ਗਿਆ ਹੈ।


Gurminder Singh

Content Editor

Related News