ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਚ ਮਹਾਨ ਗੁਰਮਤਿ ਸਮਾਗਮ ਭਲਕੇ
Saturday, Jul 27, 2024 - 05:48 PM (IST)
ਜੀਰਾ (ਗੁਰਮੇਲ ਸੇਖਵਾਂ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਬਜੀਦਪੁਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ 28 ਜੁਲਾਈ ਨੂੰ ਸ਼ਾਮ 3 ਤੋਂ 6 ਵਜੇ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਗਾਮ ਵਿਚ ਗੁਰਦੁਆਰਾ ਜਾਮਨੀ ਸਾਹਿਬ ਦੇ ਹਜੂਰੀ ਰਾਗੀ ਜੱਥੇ ਅਤੇ ਭਾਈ ਗੁਰਦੇਵ ਸਿੰਘ ਵੇਰਕਾ ਹਜੂਰੀ ਰਾਗੀ ਜੱਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੀਰਤਨ ਕਰਨਗੇ।
ਉਪਰੰਤ ਪੰਥ ਦੇ ਮਹਾਨ ਵਿਦਵਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ, ਬਾਬਾ ਸਤਨਾਮ ਸਿੰਘ ਸ੍ਰੀ ਹਜੂਰ ਸਾਹਿਬ ਵਾਲੇ, ਗਿਆਨੀ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਕਥਾ ਕਰਨਗੇ। ਉਨ੍ਹਾ ਸਮੂਹ ਸੰਗਤਾਂ ਨੂੰ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।