ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਦੋਸ਼ੀ ਗ੍ਰਿਫਤਾਰ
Monday, Nov 27, 2023 - 06:20 PM (IST)

ਫਿਰੋਜ਼ਪੁਰ (ਮਲਹੋਤਰਾ) : ਥਾਣਾ ਸਿਟੀ ਦੀ ਐੱਸ. ਆਈ. ਪਰਮਜੀਤ ਕੌਰ ਨੇ ਸੂਚਨਾ ਦੇ ਆਧਾਰ ’ਤੇ ਦਾਣਾ ਮੰਡੀ ਦੇ ਕੋਲ ਛਾਪਾ ਮਾਰ ਕੇ ਦੋ ਸਮੱਗਲਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ. ਆਈ. ਦੇ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਸੋਨੂੰ ਅਤੇ ਜਗਸੀਰ ਰੈਂਬੋ ਵਾਸੀ ਜਨਤਾ ਪ੍ਰੀਤ ਨਗਰ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ ਅਤੇ ਇਸ ਸਮੇਂ ਦੋਵੇਂ ਦਾਣਾ ਮੰਡੀ ਦੇ ਗੇਟ ਨੰਬਰ 2 ਦੇ ਕੋਲ ਖੜ੍ਹੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਤੁਰੰਤ ਉਥੇ ਛਾਪਾ ਮਾਰ ਕੇ ਉਕਤ ਦੋਹਾਂ ਨੂੰ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 10500 ਰੁਪਏ ਡਰੱਗ ਮਨੀ ਬਰਾਮਦ ਹੋਈ। ਦੋਸ਼ੀਆਂ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦਾ ਪਰਚਾ ਕਰਜ ਕਰਨ ਤੋਂ ਬਾਅਦ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।