ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ

01/27/2021 2:02:52 PM

ਫਿਰੋਜ਼ਪੁਰ/ਮੱਲਾਂਵਾਲਾ (ਕੁਮਾਰ,ਜਸਪਾਲ): ਐੱਸ.ਟੀ.ਐੱਫ. ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਏ.ਐੱਸ.ਆਈ. ਸਾਹਿਬ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਰਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸਾਹਿਬ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਗੁਰਮੀਤ ਸਿੰਘ ਉਰਫ ਗੀਤਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਸ ਸਮੇਂ ਪਿੰਡ ਜੋੜਾ ਦੇ ਏਰੀਆ ਵਿਚ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਸਾਹਿਬ ਸਿੰਘ ਨੇ ਪੁਲਸ ਪਾਰਟੀ ਨੂੰ ਨਾਲ ਲੈ ਕੇ ਜਦ ਦੱਸੀ ਗਈ ਜਗ੍ਹਾ ’ਤੇ ਰੇਡ ਕੀਤਾ ਤਾਂ ਉਥੋਂ ਨਾਮਜ਼ਦ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲੈਣ ’ਤੇ ਉਸ ਕੋਲੋ 3 ਗ੍ਰਾਮ ਹੈਰੋਇਨ ਅਤੇ 16 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨੂੰ ਲੈ ਕੇ ਫੜੇ੍ਹ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 


Shyna

Content Editor

Related News