20 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀ ਕਾਬੂ

Wednesday, Nov 13, 2024 - 06:13 PM (IST)

20 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਵਿਅਕਤੀ ਕਾਬੂ

ਗੁਰੂਹਰਸਹਾਏ (ਸੁਨੀਲ ਵਿੱਕੀ) : ਬੱਸ ਅੱਡਾ ਲੱਖੋ ਕੇ ਬਹਿਰਾਮ ਨੇੜੇ ਪੁਲਸ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸਦੀ ਜਾਣਕਾਰੀ ਦਿੰਦੇ ਏਐੱਸਆਈ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦਿਆਂ ਉਨ੍ਹਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨ ਸਿੰਘ ਉਰਫ ਕਿੱਸੀ ਪੁੱਤਰ ਮਹਿੰਦਰ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਕਟੋਰਾ ਹਾਲ ਅਬਾਦ ਸਾਦਿਕ ਜ਼ਿਲ੍ਹਾ ਫਰੀਦਕੋਟ ਹੈਰੋਇਨ ਵੇਚਣ ਦੇ ਆਦੀ ਹਨ, ਜੋ ਅੱਜ ਵੀ ਹੈਰੋਇਨ ਲੈ ਕੇ ਪੰਜਾਬ ਨੰਬਰੀ ਪਲਟੀਨਾ ਮੋਟਰਸਾਈਕਲ ’ਤੇ ਪਿੰਡ ਦਿਲਾਰਾਮ ਵਾਲੀ ਸਾਈਡ ਤੋਂ ਪਿੰਡ ਅਲਫੂ ਕੇ ਵੱਲ ਆ ਰਹੇ ਹਨ।

ਇਸ 'ਤੇ ਪੁਲਸ ਪਾਰਟੀ ਨੇ ਨਾਕਾਬੰਦੀ ਕਰਦੇ ਮੋਟਰਸਾਈਕਲ ’ਤੇ ਆਉਂਦਿਆਂ ਦੋਵੇਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।


author

Gurminder Singh

Content Editor

Related News