50 ਲੱਖ ਰੁਪਏ ਦੀ ਹੈਰੋਇਨ ਸਮੇਤ ਸਮੱਗਲਰ ਫੜਿਆ

Monday, Jul 22, 2024 - 04:03 PM (IST)

50 ਲੱਖ ਰੁਪਏ ਦੀ ਹੈਰੋਇਨ ਸਮੇਤ ਸਮੱਗਲਰ ਫੜਿਆ

ਫਿਰੋਜ਼ਪੁਰ (ਮਲਹੋਤਰਾ) : ਸੀ.ਆਈ.ਏ. ਸਟਾਫ ਦੀ ਟੀਮ ਨੇ ਸੂਚਨਾ ਦੇ ਅਧਾਰ 'ਤੇ ਪਿੰਡ ਨਵਾਂ ਕਿਲਾ ਵਿਚ ਨਾਕਾ ਲਗਾ ਇਕ ਸਮੱਗਲਰ ਨੂੰ 50 ਲੱਖ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾ ਲਗਾਇਆ ਹੋਇਆ ਸੀ ਤਾਂ ਸ਼ੱਕੀ ਹਾਲਤ ਵਿਚ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੇ ਨਾਕਾ ਦੇਖ ਕੇ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ। 

ਪੁਲਸ ਨੇ ਉਸ ਨੂੰ ਫੜ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਮਿਲੀ। ਦੋਸ਼ੀ ਦੀ ਪਛਾਣ ਮੰਗਲ ਸਿੰਘ ਪਿੰਡ ਹਬੀਬਵਾਲਾ ਵਜੋਂ ਹੋਈ ਹੈ ਅਤੇ ਉਸਦੇ ਖ਼ਿਲਾਫ ਥਾਣਾ ਲੱਖੋਕੇ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


author

Gurminder Singh

Content Editor

Related News