ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ, ਪੁਲਸ ਨੇ ਦਰਜ ਕੀਤਾ ਮਾਮਲਾ

Friday, Feb 14, 2025 - 05:49 PM (IST)

ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ, ਪੁਲਸ ਨੇ ਦਰਜ ਕੀਤਾ ਮਾਮਲਾ

ਫਿਰੋਜ਼ਪੁਰ (ਕੁਮਾਰ) : ਐੱਸ.ਐੱਸ.ਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਪਿੰਡ ਸੋਢੀ ਨਗਰ ਵਿਚ ਏ.ਐੱਸ.ਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਦੋ ਮੋਟਰਸਾਈਕਲਾਂ ’ਤੇ ਆ ਰਹੇ ਦੋ ਕਥਿਤ ਨਸ਼ਾ ਤਸਕਰਾਂ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦਿਆਂ ਐੱਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਘੱਲਖੁਰਦ ਦੀ ਪੁਲਸ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰਦੀ ਹੋਈ ਸੋਢੀ ਨਗਰ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੰਜਾਬ ਨੰਬਰ ਦੇ ਹੀਰੋ ਡੀਲਕਸ ਮੋਟਰਸਾਈਕਲ ’ਤੇ ਆਉਂਦੇ ਦੇਖਿਆ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਪਿੱਛੇ ਮੋੜ ਕੇ ਭਜਾਉਣ ਲੱਗੇ। 

ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਨਾਮ ਮਨਪ੍ਰੀਤ ਸਿੰਘ ਉਰਫ਼ ਮਿੱਠੀ ਅਤੇ ਕਮਲ ਪ੍ਰੀਤ ਸਿੰਘ ਉਰਫ਼ ਰਾਜਨ ਪੁੱਤਰ ਸੁਖਦੇਵ ਸਿੰਘ ਦੱਸਿਆ ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਨਸ਼ਾ ਤਸਕਰਾਂ ਖਿਲਾਫ਼ ਥਾਣਾ ਘੱਲ ਖੁਰਦ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤਾ ਗਿਆ ਤੇ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਵੱਲੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ।


author

Gurminder Singh

Content Editor

Related News