ਹੈਰੋਇਨ ਸਮੇਤ 3 ਤਸਕਰ ਕਾਬੂ

07/10/2022 6:11:01 PM

ਮਖੂ (ਵਾਹੀ) : ਪੁਲਸ ਥਾਣਾ ਮਖੂ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੌਰਾਨੇ ਗਸ਼ਤ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਤਸਕਰਾਂ ਵਿਚ ਲਵਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪੱਧਰੀ ਹਾਲ ਆਬਾਦ ਪਿੰਡ ਬੁਲੋਕੇ ਮੱਖੂ ਰਣਜੀਤ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਮਿਸ਼ਨ ਬਸਤੀ ਮੱਖੂ ਅਤੇ ਲਵਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਉਰਫ ਦਿਲਬਾਗ ਸਿੰਘ ਵਾਸੀ ਮਿਸ਼ਨ ਬਸਤੀ ਮੱਖੂ ਹਨ। 

ਇਨ੍ਹਾਂ ਤਿੰਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਿੰਨਾਂ ਖਿਲਾਫ਼ ਮੁਕੱਦਮਾ ਨੰਬਰ 105 ਮਿਤੀ 9.7.22 ਦਰਜ ਰਜਿਸਟਰ ਕੀਤਾ ਗਿਆ ਹੈ। ਪੁਲਸ ਮੁਤਾਬਕ ਨਸ਼ਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜਾ ਵੀ ਵਿਅਕਤੀ ਨਸ਼ਿਆਂ ਦੇ ਮਾਮਲੇ ਵਿਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। 


Gurminder Singh

Content Editor

Related News