ਨਸ਼ਾ ਤਸਕਰਾਂ ਕੋਲੋਂ 1 ਕਿਲੋਗ੍ਰਾਮ ਹੈਰੋਇਨ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ , 1 ਔਰਤ ਸਣੇ 4 ਗ੍ਰਿਫ਼ਤਾਰ

09/26/2022 7:36:48 PM

ਜਲਾਲਾਬਾਦ (ਨਿਖੰਜ,ਜਤਿੰਦਰ ) : ਐੱਸ.ਐੱਸ.ਪੀ ਫ਼ਾਜ਼ਿਲਕਾ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਡੀ.ਐੱਸ.ਪੀ ਜਲਾਲਾਬਾਦ ਅਤੁੱਲ ਸੋਨੀ ਦੀ ਅਗਵਾਈ ਹੇਠ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਮੁਖਬਰ ਦੀ ਇਲਤਾਹ ’ਤੇ ਭਾਰੀ ਮਾਤਰਾ ’ਚ ਡਰੱਗ ਮਨੀ ਤੇ 1 ਕਿਲੋ ਹੈਰੋਇਨ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਚੰਦਰ ਸ਼ੇਖਰ ਨੇ ਦੱਸਿਆ 22 ਸਤੰਬਰ ਨੂੰ ਪੁਲਸ ਪਾਰਟੀ ਸਣੇ ਟਿਵਾਣਾ ਚੌਕ ’ਤੇ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਕਿ ਗੁਰਨਾਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਝੁੱਗੇ ਜਵਾਹਰ ਸਿੰਘ ਵਾਲੇ ਮਮਦੋਟ, ਰਾਜ ਸਿੰਘ ਪੁੱਤਰ ਦਿਆਲ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀਆਨ ਢਾਣੀ ਬਚਨ ਸਿੰਘ ਦਾਖਲੀ ਚੁੱਕ ਖੀਵਾ ਥਾਣਾ ਸਦਰ ਜਲਾਲਾਬਾਦ ਜੋ ਪਾਕਿਸਥਾਨ ਦੇ ਵਿਅਕਤੀਆਂ ਨਾਲ ਤਾਲਮੇਲ ਕਰਕੇ ਵੱਡੇ ਪੱਧਰ 'ਤੇ ਹੈਰੋਇਨ ਅਤੇ ਹੋਰ ਦੇਸ਼ ਵਿਰੋਧੀ ਸਮਗਰੀ ਗੱਲਬਾਤ ਰਾਹੀਂ ਮੰਗਵਾਉਂਦੇ ਸਨ ਅਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਜਲਾਲਾਬਾਦ ਵਿਖੇ ਵੇਚਦੇ ਹਨ।

ਇਹ ਵੀ ਪੜ੍ਹੋ : ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਇਨ੍ਹਾਂ ਨੇ ਬੀਤੀ ਰਾਤ ਨੂੰ ਵੱਡੀ ਮਾਤਰਾ 'ਚ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਕਿਸੇ ਅਣਪਛਾਤੇ ਵਿਅਕਤੀਆਂ ਨੂੰ ਵੇਚੀ ਹੈ। ਉਨ੍ਹਾਂ ਕਿਹਾ ਕਿ ਜਿਸ 'ਤੇ ਮੁਕੱਦਮਾ ਨੰਬਰ 154 ਗੁਰਨਾਮ ਸਿੰਘ ਵਗੈਰਾ 'ਤੇ ਦਰਜ ਕੀਤਾ ਗਿਆ ਹੈ। ਐੱਸ.ਐੱਚ.ਓ ਚੰਦਰ ਸ਼ੇਖਰ ਨੇ ਕਿਹਾ ਕਿ  ਪੁਲਸ ਪਾਰਟੀ ਨੇ ਛੋਟਾ ਟਿਵਾਨਾ ਤੋਂ ਪਿੰਡ ਕੋਟੂ ਫੰਗੀਆ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਦੌਰਾਨ ਇਕ ਮੋਨਾ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ ਜਿਸ ਨੇ ਤੇਲ ਵਾਲੀ ਟੈਂਕੀ ’ਤੇ ਵਜਨਦਾਰ ਡੱਬਾ ਰੱਖਿਆ ਹੋਇਆ ਸੀ ਜਿਸ ਨੂੰ ਪੁਲਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਘਬਰਾ ਕੇ ਪਿੱਛੇ ਮੁੜਨ ਲੱਗਾ। ਪੁਲਸ ਪਾਰਟੀ  ਨੇ ਗੁਰਨਾਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਝੁੱਗੇ ਜਵਾਹਰ ਸਿੰਘ ਵਾਲੇ ਮਮਦੋਟ ਦੱਸਿਆ ਫਿਰ ਡੱਬੇ ਦੀ ਤਲਾਸ਼ੀ ਕਰਨ 'ਤੇ ਭਾਰੀ ਮਾਤਰਾ 'ਚ 52,74,7007 ਭਾਰਤੀ ਕਰੰਸੀ ਨੋਟ ਬਰਾਮਦ ਹੋਏ।

ਇਹ ਵੀ ਪੜ੍ਹੋ : ਬੈਂਕ ਨਾਲ 25 ਲੱਖ ਰੁਪਏ ਦਾ ਘਪਲਾ ਕਰਨ ਵਾਲਾ ਭਗੌੜਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਦੋਸ਼ੀ ਪਾਸੋ ਪੁੱਛਗਿੱਛ ਦੌਰਾਨ ਵਿਅਕਤੀ ਰਣਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਮਧੁਰ ਸ਼ੇਰਾ ਥਾਣਾ ਮਖੁ ਜ਼ਿਲ੍ਹਾ ਫਿਰੋਜ਼ਪੁਰ ਨੂੰ ਨਾਮਜ਼ਦ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਗੁਰਦੀਪ ਸਿੰਘ ਉਰਫ ਸੰਦੀਪ ਪੁੱਤਰ ਅਮਰ ਸਿੰਘ ਅਤੇ ਮਮਤਾ ਰਾਣੀ ਪਤਨੀ ਗੁਰਦੀਪ ਸਿੰਘ ਵਾਸੀ ਪਿੰਡ ਗੰਜੂਆਣਾ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਇਕ (1) ਕਿੱਲੋਗ੍ਰਾਮ ਹੈਰੋਇਨ ਬਰਾਮਦ ਕਰ ਕੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਮਾਮਲੇ ’ਚ 1 ਔਰਤ ਸਣੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


Mandeep Singh

Content Editor

Related News