ਫਾਜ਼ਿਲਕਾ ''ਚ ਭਾਰਤ-ਪਾਕਿ ਸਰਹੱਦ ਨੇੜੇ ਖੇਤ ''ਚੋਂ ਮੁੜ ਬਰਾਮਦ ਹੋਈ ਹੈਰੋਇਨ

11/28/2022 11:48:21 AM

ਫਾਜ਼ਿਲਕਾ (ਨਾਗਪਾਲ) : ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ’ਚ ਬੀਤੇ ਦਿਨ ਬੀ. ਐੱਸ. ਐੱਫ. ਦੇ ਜਵਾਨਾਂ ਨੇ ਹੋਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ। ਬੀ. ਐੱਸ. ਐੱਫ. ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੀਤੇ ਦਿਨ ਬੀ. ਐੱਸ. ਐੱਫ. ਜਵਾਨਾਂ ਵੱਲੋਂ ਪਿੰਡ ਮੁਹਾਰ ਜਮਸ਼ੇਰ ’ਚ ਗਸ਼ਤ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਖੇਤ ਦੇ ਕੋਲ ਇਕ ਸ਼ੱਕੀ ਵਸਤੂ ਵਿਖਾਈ ਦਿੱਤੀ। ਜਿਸ ਦੀ ਚੈਕਿੰਗ ਕਰਨ ’ਤੇ ਉਸ ’ਚੋਂ 642 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤਰ੍ਹਾਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮਯਾਬ ਕਰ ਦਿੱਤਾ।

ਇਹ ਵੀ ਪੜ੍ਹੋ- ਪਿਓ ਦਾ ਸਸਕਾਰ ਕਰਨ ਆਏ ਹਵਾਲਾਤੀ ਪੁੱਤ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ, ਕੀਤੇ ਸਨਸਨੀਖੇਜ਼ ਖੁਲਾਸੇ

ਦੱਸ ਦੇਈਏ ਕਿ ਬੀਤੇ ਦਿਨ ਵੀ ਭਾਰਤ-ਪਾਕਿ ਸਰਹੱਦ ਦੀ ਬੀ.ਓ.ਪੀ. ਬਹਾਦੁਰ ਕੇ ਦੇ ਇਲਾਕੇ ਵਿਚ ਪਾਕਿਸਤਾਨ ਤੋਂ ਆਇਆ ਇਕ ਕਾਰਟੂਨ ਨੁਮਾ ਗੁਬਾਰਾ ਬਰਾਮਦ ਕੀਤਾ ਗਿਆ ਸੀ, ਜਿਸ ਵਿਚ ਪਾਕਿਸਤਾਨੀ ਕਰੰਸੀ ਦਾ ਇਕ 10 ਰੁਪਏ ਦਾ ਨੋਟ ਵੀ ਮਿਲਿਆ ਸੀ ਅਤੇ ਉਸ 'ਤੇ ਇਕ ਮੋਬਾਇਲ ਨੰਬਰ ਵੀ ਲਿਖਿਆ ਹੋਇਆ ਸੀ। ਭਾਰਤ-ਪਾਕਿ ਸਰਹੱਦ 'ਤੇ ਅਜਿਹੀਆਂ ਵਾਰਤਾਦਾਂ ਦੇਖਣ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ, ਸਭ ਤੋਂ ਵੱਧ ਸਰਹੱਦ 'ਤੇ ਡਰੋਨ ਗਤੀਵਿਧੀਆਂ ਅਤੇ ਨਸ਼ਾ ਤੇ ਹਥਿਆਰ ਬਰਾਮਦ ਕਰਨ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਪਰ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਵੱਲੋਂ ਇਹ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਂਦਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News