ਡਿਊਟੀ ''ਤੇ ਜਾ ਰਹੇ ਹੋਮਗਾਰਡ ਕਰਮਚਾਰੀ ਨਾਲ ਵਾਪਰਿਆ ਹਾਦਸਾ, ਟਰੈਕਟਰ-ਟਰਾਲੀ ਨੇ ਦਰੜਿਆ

Friday, Feb 17, 2023 - 01:57 PM (IST)

ਡਿਊਟੀ ''ਤੇ ਜਾ ਰਹੇ ਹੋਮਗਾਰਡ ਕਰਮਚਾਰੀ ਨਾਲ ਵਾਪਰਿਆ ਹਾਦਸਾ, ਟਰੈਕਟਰ-ਟਰਾਲੀ ਨੇ ਦਰੜਿਆ

ਜਲਾਲਾਬਾਦ (ਬਜਾਜ) : ਥਾਣਾ ਸਿਟੀ ਦੀ ਪੁਲਸ ਨੇ ਹਾਦਸੇ ’ਚ ਹੋਮਗਾਰਡ ਦੇ ਕਰਮਚਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ 'ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਮਨਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਚੱਕ ਤੋਤਿਆ ਵਾਲਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਉਸਦਾ ਪਿਤਾ ਗੁਰਜੰਟ ਸਿੰਘ, ਜੋ ਕਿ ਪੰਜਾਬ ਹੋਮਗਾਰਡ ਦੀ ਡਿਊਟੀ ਕਰਦਾ ਸੀ ਅਤੇ ਥਾਣਾ ਵੈਰੋਕੇ ਵਿਖੇ ਤਾਇਨਾਤ ਸੀ ਅਤੇ ਆਪਣੀ ਡਿਊਟੀ ’ਤੇ ਆ ਰਿਹਾ ਸੀ।

ਇਹ ਵੀ ਪੜ੍ਹੋ- ਸੁਨਾਮ 'ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੂਲੀ ਤਕਰਾਰ ਮਗਰੋਂ ਦੋਸਤ ਵਲੋਂ ਦੋਸਤ ਦਾ ਗੋਲ਼ੀਆਂ ਮਾਰ ਕੇ ਕਤਲ

ਇਸ ਦੌਰਾਨ ਜਦੋਂ ਉਹ ਬਾਬਾ ਖੇਤਰਪਾਲ ਮੰਦਰ ਬਾਹਮਣੀਵਾਲਾ ਰੋਡ ਜਲਾਲਾਬਾਦ ਸ਼ਹਿਰ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਜਿਸ ’ਤੇ ਗੁਰਜੰਟ ਸਿੰਘ ਸੜਕ 'ਤੇ ਡਿੱਗ ਪਿਆ ਅਤੇ ਬਾਹਮਣੀਵਾਲਾ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ, ਉਸਦੇ ਉਪਰ ਤੋਂ ਲੰਘ ਗਈ, ਜਿਸ ਕਾਰਨ ਗੁਰਜੰਟ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਨੇ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 279,304-ਏ,427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News