ਫਿਰੋਜ਼ਪੁਰ-ਲੁਧਿਆਣਾ ਦੇ ਰੇਲਵੇ ਯਾਤਰੀ ਜ਼ਰੂਰ ਪੜ੍ਹਨ ਖ਼ਬਰ, 31 ਦਸੰਬਰ ਤੱਕ ਬੰਦ ਰਹਿਣਗੀਆਂ ਰੇਲ ਗੱਡੀਆਂ
Wednesday, Dec 07, 2022 - 01:31 PM (IST)
ਫਿਰੋਜ਼ਪੁਰ (ਮਲਹੋਤਰਾ) : ਰੇਲਵੇ ਵਿਭਾਗ ਵੱਲੋਂ ਫਿਰੋਜ਼ਪੁਰ-ਮੋਗਾ ਰੇਲ ਸੈਕਸ਼ਨ ’ਤੇ ਕੀਤੇ ਜਾਣ ਵਾਲੇ ਜ਼ਰੂਰੀ ਕੰਮਾਂ ਕਾਰਨ ਇਸ ਟਰੈਕ ’ਤੇ 8 ਤੋਂ 31 ਦਸੰਬਰ ਤੱਕ ਰੇਲ ਆਵਾਜਾਈ ਆਰਜ਼ੀ ਰੂਪ ਵਿਚ ਬੰਦ ਰਹੇਗੀ। ਉਤਰ ਰੇਲਵੇ ਹੈੱਡਕੁਆਟਰ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਵਿਚਾਲੇ ਚੱਲਣ ਵਾਲੀ ਸਪੈਸ਼ਲ ਗੱਡੀ ਨੰਬਰ 04997 ਅਤੇ ਫਿਰੋਜ਼ਪੁਰ-ਲੁਧਿਆਣਾ ਵਿਚਾਲੇ ਚੱਲਣ ਵਾਲੀ ਸਪੈਸ਼ਲ ਗੱਡੀ ਨੰਬਰ 04464 ਨੂੰ 8, 10, 13, 15, 17, 20, 22, 24, 27, 29 ਅਤੇ 31 ਦਸੰਬਰ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ
ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਲੁਧਿਆਣਾ ਵਿਚਾਲੇ ਚੱਲਣ ਵਾਲੀ ਸਪੈਸ਼ਲ ਗੱਡੀ ਨੰਬਰ 04998 ਨੂੰ ਉਕਤ ਦਿਨਾਂ ਦੌਰਾਨ 70 ਮਿੰਟ ਦੇਰੀ ਨਾਲ ਚਲਾਇਆ ਜਾਵੇਗਾ। ਇਹ ਗੱਡੀ ਉਕਤ ਦਿਨਾਂ ਦੌਰਾਨ ਫਿਰੋਜ਼ਪੁਰ ਤੋਂ ਬਾਅਦ ਦੁਪਹਿਰ 3 ਵਜੇ ਚੱਲਿਆ ਕਰੇਗੀ।
ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ