ਵਿਵਾਦਾਂ ''ਚ ਘਿਰਿਆ ਫਾਜ਼ਿਲਕਾ ਦਾ ਐੱਸ. ਐੱਚ.ਓ.,SSP ਦੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਤੁਲਨਾ

Wednesday, Aug 26, 2020 - 06:18 PM (IST)

ਜਲਾਲਾਬਾਦ (ਟਿੰਕੂ, ਨਿਖੰਜ): ਬੀਤੇ ਦਿਨੀਂ ਮਾਸਕ ਨਾ ਲਗਾਉਣ 'ਤੇ ਮਾਮਾ-ਭਾਣਜੇ ਨੂੰ ਬੁਰੀ ਤਰ੍ਹਾਂ ਕੁੱਟਣ ਵਾਲੇ ਅਮੀਰ ਖਾਸ ਥਾਣਾ ਇੰਚਾਰਜ ਗੁਰਸੇਵਕ ਸਿੰਘ ਅਜੇ ਇਸ ਮਾਮਲੇ ਤੋਂ ਬਾਹਰ ਹੀ ਨਿਕਲੇ ਸਨ ਕਿ ਉਹ ਹੋਰ ਹਰਕਤ ਕਰ ਬੈਠੇ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਐੱਸ.ਐੱਸ.ਪੀ. ਫਾਜ਼ਿਲਕਾ ਦੀ ਤੁਲਨਾ ਕਰ ਦਿੱਤੀ, ਜਿਵੇਂ ਹੀ ਐੱਸ.ਐੱਚ.ਓ. ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਸਿੱਖ ਜਥੇਬੰਦੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਕ ਨੂਰ ਖਾਲਸਾ ਦੇ ਪ੍ਰਧਾਨ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਫਾਜ਼ਿਲਕਾ-ਫਿਰੋਜ਼ਪੁਰ ਰਾਜਮਾਰਗ ਸਥਿਤ ਟੋਲ ਪਲਾਜ਼ਾ ਦੇ ਕੋਲ ਕਾਰ ਸਵਾਰ ਮਾਮਾ-ਭਾਣਜੇ ਨੂੰ ਮਾਸਕ ਨਹੀਂ ਲਗਾਉਣ 'ਤੇ ਕੁੱਟਿਆ ਸੀ। ਉਨ੍ਹਾਂ ਨੂੰ ਇਸ ਤਰ੍ਹਾਂ ਕਿਸੇ ਨੂੰ ਕੁੱਟਣ ਦਾ ਅਧਿਕਾਰੀ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਐੱਸ.ਐੱਚ.ਓ. ਹਸਪਤਾਲ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਹਨ। ਇਸ 'ਚ ਉਹ ਸ੍ਰੀ ਗੁਰੂ ਨਾਨਾਕ ਦੇਵ ਜੀ ਨਾਲ ਫਾਜ਼ਿਲਕਾ ਦੇ ਐੱਸ.ਐੱਸ.ਪੀ. ਦੀ ਤੁਲਨਾ ਕਰ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਿਸੇ ਵਿਅਕਤੀ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਐੱਚ.ਓ. 'ਤੇ ਕਾਨੂੰਨੀ ਕਾਰਵਾਈ ਦੇ ਨਾਲ ਹੀ ਉਹ ਸਾਰਿਆਂ ਦੇ ਸਾਹਮਣੇ ਮੁਆਫੀ ਮੰਗਣ।ਜਥੇਬੰਦੀਆਂ ਨੇ ਐੱਸ.ਐੱਸ.ਪੀ. ਫਾਜ਼ਿਲਕਾ ਤੋਂ ਮੰਗ ਕੀਤੀ ਹੈ ਕਿ ਐੱਸ.ਐੱਚ.ਓ. ਦੇ ਖ਼ਿਲਾਫ ਕਾਰਵਾਈ ਕੀਤੀ ਜਾਵੇ। ਕਾਰਵਾਈ ਨਹੀਂ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਵਿਰੋਧ ਕੀਤਾ ਜਾਵੇਗਾ।


Shyna

Content Editor

Related News