ਅਬੋਹਰ ''ਚ ਪਤਨੀ ਦਾ ਕਤਲ ਕਰਨ ਵਾਲੇ ਬੇਰਹਿਮ ਪਤੀ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

01/25/2023 11:01:30 AM

ਅਬੋਹਰ (ਸੁਨੀਲ) : ਜ਼ਿਲ੍ਹਾ ਫਾਜ਼ਿਲਕਾ ਦੇ ਸੀਨੀਅਰ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ’ਚ 302 ਦੇ ਮਾਮਲੇ ਦੇ ਮੁਲਜ਼ਮ ਜਸਵੰਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਗੱਦਾਡੋਬ ਅਬੋਹਰ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੂਜੇ ਪਾਸੇ ਸਰਕਾਰੀ ਵਕੀਲ ਅਤੇ ਥਾਣਾ ਸਦਰ ਅਬੋਹਰ ਦੀ ਪੁਲਸ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਰਕਾਰੀ ਵਕੀਲ ਅਤੇ ਪੁਲਸ ਦੀਆਂ ਦਲੀਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਸਵੰਤ ਸਿੰਘ ਨੂੰ ਪਤਨੀ ਹਰਸਿਮਰਨ ਕੌਰ ਦੇ ਕਤਲ ਕਰਨ ਦੇ ਦੋਸ਼ ’ਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ।

ਇਹ ਵੀ ਪੜ੍ਹੋ- ਕਪੂਰਥਲਾ ਦੇ ਡੀ. ਸੀ. ਚੌਂਕ ਨੇੜੇ ਵਾਪਰਿਆ ਵੱਡਾ ਹਾਦਸਾ, ਡਿਊਟੀ ਦੇ ਰਹੇ ASI ਦੀ ਤੜਫ਼-ਤੜਫ਼ ਕੇ ਹੋਈ ਮੌਤ

ਸਦਰ ਥਾਣਾ ਪੁਲਸ ਨੇ ਮ੍ਰਿਤਕ ਹਰਸਿਮਰਨ ਕੌਰ ਦੀ ਮਾਤਾ ਗੁਰਮੀਤ ਕੌਰ ਪਤਨੀ ਬਚਿੱਤਰ ਸਿੰਘ ਗੁਰੂਸਰ ਬਸਤੀ ਮੋਗਾ ਦੇ ਬਿਆਨਾਂ ਦੇ ਆਧਾਰ ’ਤੇ ਜਸਵੰਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਗੱਦਾਡੋਬ ਵਿਰੁੱਧ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਦੇ 'Grand Welcome' ਦੀਆਂ ਤਿਆਰੀਆਂ ਸ਼ੁਰੂ, ਮਹਾਨਗਰ ਲੁਧਿਆਣਾ 'ਚ ਲੱਗੇ ਬੋਰਡ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News