ਘਰੇਲੂ ਝਗੜੇ ਤੋਂ ਹਾਰੇ 42 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
Tuesday, May 30, 2023 - 11:39 AM (IST)
ਅਬੋਹਰ (ਸੁਨੀਲ) : ਸਥਾਨਕ ਸੀਡ ਫਾਰਮ ਪੱਕਾ ਦੇ ਵਸਨੀਕ ਨੇ ਘਰੇਲੂ ਝਗੜੇ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਉਂਦਿਆਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਜਾਣਕਾਰੀ ਅਨੁਸਾਰ ਰਾਜੂ (42) ਪੁੱਤਰ ਸਤਨਾਮ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਘਰੇਲੂ ਝਗੜੇ ਕਾਰਨ ਕਰੀਬ 8 ਮਹੀਨਿਆਂ ਤੋਂ ਪ੍ਰੇਸ਼ਾਨ ਰਹਿ ਕੇ ਆਪਣੇ ਨਾਨਕੇ ਘਰ ਚਲੀ ਗਈ ਸੀ।
ਇਹ ਵੀ ਪੜ੍ਹੋ- ਚੋਰੀ ਦੀਆਂ ਵਾਰਦਾਤਾਂ ਤੋਂ ਦੁਖ਼ੀ ਸਕੂਲ ਅਧਿਆਪਕ, ਗੇਟ 'ਤੇ ਸਲਿੱਪ ਲਗਾ ਚੋਰਾਂ ਨੂੰ ਕੀਤੀ ਇਹ ਅਪੀਲ
ਇਸ ਸਬੰਧੀ ਕਈ ਵਾਰ ਪੰਚਾਇਤਾਂ ਵੀ ਕਰਵਾਈਆਂ ਗਈਆਂ ਸਨ ਪਰ ਉਹ ਵਾਪਸ ਨਹੀਂ ਆਈ, ਜਿਸ ਕਾਰਨ ਸੋਮਵਾਰ ਰਾਜੂ ਨੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਸੀਡ ਫਾਰਮ ਚੌਂਕੀ ਦੀ ਪੁਲਸ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ।
ਇਹ ਵੀ ਪੜ੍ਹੋ- ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।