ਬੀਮਾਰੀ ਤੇ ਘਰ ਦੀ ਆਰਥਿਕ ਤੰਗੀ ਨੇ ਉਜਾੜਿਆ ਪਰਿਵਾਰ, ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

03/21/2023 12:38:21 PM

ਅਬੋਹਰ (ਸੁਨੀਲ) : ਸਥਾਨਕ ਪ੍ਰੇਮ ਨਗਰ ਵਾਸੀ ਇਕ ਵਿਅਕਤੀ ਨੇ ਆਪਣੀ ਬੀਮਾਰੀ ’ਤੋਂ ਪ੍ਰੇਸ਼ਾਨ ਹੋ ਕੇ ਬੀਤੀ ਸ਼ਾਮ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਵੱਲੋਂ ਉਸਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ ਤੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਵਰਣਨਯੋਗ ਹੈ ਕਿ ਆਰਥਿਕ ਤੰਗੀ ਦੇ ਕਾਰਨ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਰਿਹਾ ਸੀ, ਜਿਸਦੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ। ਦੱਸ ਦੇਈਏ ਕਿ 45 ਸਾਲਾ ਵਿਅਕਤੀ ਮੂਲਰੂਪ ਤੋਂ ਯੂ.ਪੀ. ਦੇ ਮੇਨਪੁਰੀ ਦੇ ਪਿੰਡ ਭੈਰੂਪੁਰਾ ਅਤੇ ਹਾਲਬਾਦ ਪ੍ਰੇਮ ਨਗਰ ਵਾਸੀ ਰਾਜਕੁਮਾਰ ਪੁੱਤਰ ਰਾਮੇਸ਼ਵਰ ਦਾਸ ਜਿਹੜਾ ਕਿ ਚੱਪਲਾਂ-ਜੁੱਤੀਆਂ ਦੀ ਫੇਰੀ ਲਗਾਉਂਦਾ ਸੀ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।

ਇਹ ਵੀ ਪੜ੍ਹੋ- ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਇਸ ਕਾਰਨ ਦੇ ਚੱਲਦਿਆਂ ਬੀਤੇ ਦਿਨੀਂ ਉਸਨੇ ਆਪਣੇ ਘਰ ’ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਹਾਲਤ ਗੰਭੀਰ ਹੋਣ ਕਾਰਨ ਪਰਿਵਾਰ ਵਾਲਿਆਂ ਨੇ ਉਸਨੂੰ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉੱਥੇ ਹੀ ਥਾਣਾ ਨੰ. 1 ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ’ਚ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਮੁੰਡੇ ਨੇ ਦੱਸਿਆ ਕਿ ਉਸਦੇ ਦਾਦਾ-ਦਾਦੀ ਦੇ ਯੂ. ਪੀ. ਤੋਂ ਆਉਣ ਤੋਂ ਬਾਅਦ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  CM ਭਗਵੰਤ ਮਾਨ ਦੇ ਹੱਥਾਂ ’ਚ ਪੰਜਾਬ ਸੁਰੱਖਿਅਤ, ਨੌਜਵਾਨਾਂ ਨੂੰ ਬੰਦੂਕਾਂ ਦੀ ਨਹੀਂ ਲੈਪਟਾਪ ਦੀ ਲੋੜ : ਧਾਲੀਵਾਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News