ਅਬੋਹਰ ''ਚ ਸਪਰੇਅ ਦੀ ਵੱਡੀ ਟੈਂਕੀ ''ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
05/23/2023 4:37:44 PM

ਅਬੋਹਰ (ਸੁਨੀਲ) : ਨੇੜਲੇ ਪਿੰਡ ਖੁੱਬਣ ਦੀ ਢਾਣੀ ਦੇ ਵਸਨੀਕ ਇੱਕ ਵਿਅਕਤੀ ਦੀ ਸਪਰੇਅ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੁਲਸ ਨੇ ਮੁਰਦਾਘਰ ਵਿੱਚ ਰਖਵਾਇਆ ਹੈ ਅਤੇ ਮ੍ਰਿਤਕ ਦੇ ਮੁੰਡੇ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਕਰੀਬ 65 ਸਾਲਾ ਰਾਮ ਪੁੱਤਰ ਗੋਪੀਰਾਮ ਪਿਛਲੇ ਦਿਨੀਂ ਖੇਤ ਵਿੱਚ ਸਪਰੇਅ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਹ 2000 ਲੀਟਰ ਦੀ ਟੈਂਕੀ ਵਿੱਚ ਡਿੱਗ ਗਿਆ।
ਇਹ ਵੀ ਪੜ੍ਹੋ- ਬਰਨਾਲਾ ’ਚ ਦੋਹਰਾ ਕਤਲ ਕਾਂਡ, ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੇ ਪ੍ਰੇਮੀ-ਪ੍ਰੇਮਿਕਾ
ਇਸ ਤੋਂ ਬਾਅਦ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਫਿਰ ਰਿਸ਼ਤੇਦਾਰ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਅੱਜ ਅਬੋਹਰ ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਸੀਤੋ ਚੌਂਕੀ ਦੇ ਹੌਲਦਾਰ ਜਸਪ੍ਰੀਤ ਸਿੰਘ ਨੇ ਮ੍ਰਿਤਕ ਦੇ ਮੁੰਡੇ ਪਵਨ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ- ਕਾਲ ਬਣ ਕੇ ਆਇਆ ਬੇਸਹਾਰਾ ਪਸ਼ੂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।