ਮਾਮਲਾ ਗੈਰ ਕਾਨੂੰਨੀ ਮਾਈਨਿੰਗ ਦਾ, ਪੁਲਸ ਨੇ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਕੀਤੀ ਬਰਾਮਦ

01/28/2021 6:16:55 PM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੇ ਪਿੰਡ ਚੰਗਾਲੀ ਕਦੀਮ ਦੇ ਏਰੀਆ ਵਿਚ ਪੁਲਸ ਨੇ ਏ.ਐੱਸ.ਆਈ. ਕੁਲਬੀਰ ਸਿੰਘ ਦੀ ਅਗਵਾਈ ਹੇਠ ਰੇਤਾ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਬਰਾਮਦ ਕੀਤਾ ਹੈ, ਜਦਕਿ ਟਰੈਕਟਰ ਚਲਾ ਰਿਹਾ ਵਿਅਕਤੀ ਪੁਲਸ ਨੂੰ ਦੇਖ ਕੇ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਇਕ ਅਣਪਛਾਤਾ ਵਿਅਕਤੀ ਆਪਣੇ ਟਰੈਕਟਰ ਟ੍ਰਾਲੀ ’ਤੇ ਨਾਜਾਇਜ਼ ਮਾਈਨਿੰਗ ਕਰਦੇ ਹੋਏ ਰੇਤਾ ਭਰ ਕੇ ਲਿਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਪਿੰਡ ਚੰਗਾਲੀ ਕਦੀਮ ਦੇ ਏਰੀਆ ਵਿਚ ਨਾਕਾਬੰਦੀ ਕਰ ਦਿੱਤੀ ਅਤੇ ਰੇਤਾ ਭਰ ਕੇ ਲਿਆ ਰਿਹਾ ਵਿਅਕਤੀ ਪੁਲਸ ਨੂੰ ਦੇਖ ਕੇ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਛੱਡ ਕੇ ਉਥੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਥਾਣਾ ਮੱਲਾਂਵਾਲਾ ਵਿਚ ਮਾਮਲਾ ਦਰਜ ਕਰਕੇ ਅਣਪਛਾਤੇ ਵਿਅਕਤੀ ਦੀ ਤਲਾਸ਼ ਕੀਤੀ ਜਾ ਰਹੀ ਹੈ। 

Shyna

This news is Content Editor Shyna