ਨਾਬਾਲਗ ਲੜਕੀ ਭਜਾਉਣ ਦੇ ਮਾਮਲੇ ''ਚ ਪੰਜ ਹੋਰ ਗ੍ਰਿਫ਼ਤਾਰ

Saturday, Jun 27, 2026 - 05:44 PM (IST)

ਨਾਬਾਲਗ ਲੜਕੀ ਭਜਾਉਣ ਦੇ ਮਾਮਲੇ ''ਚ ਪੰਜ ਹੋਰ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ 1 ਦੀ ਪੁਲਸ ਨੇ ਲਗਭਗ ਸਵਾ ਮਹੀਨੇ ਪਹਿਲਾਂ ਸਥਾਨਕ ਇਕ ਮੁਹੱਲਾਵਾਸੀ ਨਾਬਾਲਗ ਲੜਕੀ ਨੂੰ ਭਜਾਉਣ ਵਿਚ ਸਹਿਯੋਗ ਕਰਨ ਵਾਲੇ ਪੰਜ ਨੌਜਵਾਨਾਂ ਰਾਜਾ ਸਿੰਘ ਪੁੱਤਰ ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਪੁੱਤਰ ਆਨੰਦ ਸਿੰਘ, ਬੂਟਾ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪੱਕਾ ਸੀਡ ਫਾਰਮ ਅਬੋਹਰ, ਜਰਨੈਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਝੁੱਗੇ ਗੁਲਾਬ, ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗਜ਼ਨੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ ਹੈ ਕਿ ਇਨ੍ਹਾਂ ਨੇ ਲੜਕੇ ਅਤੇ ਲੜਕੀ ਨੂੰ ਪਨਾਹ ਦੇ ਕੇ ਭਜਾਉਣ ਵਿਚ ਸਹਾਇਤਾ ਕੀਤੀ ਸੀ। ਪੰਜਾਂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਮੈਜਿਸਟਰੇਟ ਨੇ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।

ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਲੜਕੀ ਨੂੰ ਜਲਦ ਹੀ ਬਰਾਮਦ ਕਰ ਲਿਆ ਜਾਵੇਗਾ। ਪੁਲਸ ਨੇ ਇਸ ਮਾਮਲੇ ਵਿਚ ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਨੌਜਵਾਨ ਦੀ ਮਾਂ ਅਤੇ ਇਕ ਹੋਰ ਨੌਜਵਾਨ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਨਗਰ ਥਾਣਾ ਇੰਚਾਰਜ ਮਨਿੰਦਰ ਸਿੰਘ ਨੇ ਦੱਸਿਆ ਸੀ ਕਿ ਪੁਲਸ ਨੇ ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 23.5.2026 ਨੂੰ ਧਾਰਾ 137 (2), 96 ਬੀਐੱਨਐੱਸ ਤਹਿਤ ਓਮਕਾਰ ਪੁੱਤਰ ਮੰਗਲ ਸਿੰਘ ਵਾਸੀ ਪੱਕਾ ਸੀਡ ਫਾਰਮ, ਨੰਦ ਸਿੰਘ ਪੁੱਤਰ ਸ਼ੰਕਰ ਸਿੰਘ, ਕ੍ਰਿਸ਼ਨਾ ਰਾਣੀ ਪਤਨੀ ਮੰਗਲ ਸਿੰਘ, ਗੁਰੂ ਪੁੱਤਰ ਮੰਗਲ ਸਿੰਘ ਵਾਸੀ ਸੀਡ ਫਾਰਮ ਪੱਕਾ ਖ਼ਿਲਾਫ ਮਾਮਲਾ ਦਰਜ ਕੀਤਾ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਲੜਕੇ ਦੀ ਮਾਤਾ ਕ੍ਰਿਸ਼ਨਾ ਰਾਣੀ ਅਤੇ ਇੱਕ ਨੌਜਵਾਨ ਜਗਸੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸੀਡ ਫਾਰਮ ਪੱਕਾ ਨੂੰ ਪਹਿਲਾਂ ਗ੍ਰਿਫ਼ਤਾਰ ਕਰ ਚੁੱਕੀ ਹੈ।


author

Gurminder Singh

Content Editor

Related News