ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 4 ਨਾਮਜ਼ਦ

Friday, Feb 14, 2025 - 06:11 PM (IST)

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 4 ਨਾਮਜ਼ਦ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਬਾਏ ਨੇਮ ਨੌਜਵਾਨ ਅਤੇ 3 ਅਣਪਛਾਤੇ ਆਦਮੀਆਂ ਖਿਲਾਫ 127 (6), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੇ ਭਰਾ ਨੇ ਦੱਸਿਆ ਕਿ ਮਿਤੀ 13 ਫਰਵਰੀ 2025 ਨੂੰ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਸਮੇਤ ਆਪਣੇ 3 ਅਣਪਛਾਤੇ ਸਾਥੀਆਂ ਨਾਲ ਸਾਡੇ ਘਰ ਦੇ ਸਾਹਮਣੇ ਉਸ ਦੀ ਨਾਬਾਲਿਗ ਭੈਣ ਨੂੰ ਵਰਗਲਾ ਕੇ ਗੱਡੀ ਵਿਚ ਬਿਠਾ ਕੇ ਲੈ ਗਏ ਹਨ। 

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News