ਨਾਬਾਲਿਗ ਕੁੜੀ ਨਾਲ ਨੌਜਵਾਨ ਨੇ ਟੱਪੀਆਂ ਹੱਦਾਂ, ਪੁਲਸ ਨੇ ਦਰਜ ਕੀਤਾ ਮਾਮਲਾ
Saturday, Mar 02, 2024 - 04:47 PM (IST)
ਫਿਰੋਜ਼ਪੁਰ (ਖੁੱਲਰ) : ਨਾਬਾਲਿਗ ਕੁੜੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਸ ਨੇ ਇਕ ਨੌਜਵਾਨ ਖ਼ਿਲਾਫ 376, 365 ਆਈ. ਪੀ. ਸੀ. 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਖੇਤ ਵਿਚ ਕੰਮ ਕਰਨ ਲਈ ਗਈ ਸੀ, ਜਦੋਂ ਘਰ ਵਾਪਸ ਆਈ ਤਾਂ ਉਸ ਦੀ ਨਾਬਾਲਿਗ ਲੜਕੀ ਨੇ ਦੱਸਿਆ ਕਿ ਉਹ ਵੀ ਤੁਹਾਡੇ ਪਿੱਛੇ ਖੇਤ ਆ ਰਹੀ ਸੀ ਤਾਂ ਨੇੜੇ ਪਿੰਡ ਕਾਕੜ ਦਾ ਰਹਿਣ ਵਾਲਾ ਲੜਕਾ ਛਿੰਦਰ ਸਿੰਘ ਪੁੱਤਰ ਸੋਨਾ ਸਿੰਘ ਨੇ ਉਸ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ਤੇ ਬਿਠਾ ਕੇ ਆਪਣੇ ਪਿੰਡ ਕਿਸੇ ਦੇ ਘਰ ਲੈ ਗਿਆ ਤੇ ਉਸ ਦੀ ਮਰਜ਼ੀ ਦੇ ਬਿਨਾਂ ਨਾਲ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਰਜਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।