ਜੇਲ੍ਹ ''ਚ ਬੰਦ ਗੈਂਗਸਟਰ ਤੋਂ ਬਰਾਮਦ ਹੋਇਆ ਮੋਬਾਈਲ, ਜੇਲ੍ਹ ਸਟਾਫ਼ ਨੂੰ ਧਮਕਾਉਣ ਦੇ ਲੱਗੇ ਦੋਸ਼

07/29/2022 5:25:49 PM

ਫਿਰੋਜ਼ਪੁਰ(ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਆਏ ਦਿਨ ਮੋਬਾਈਲ ਮਿਲਣ ਕਾਰਨ ਚਰਚਾ 'ਚ ਹੀ ਰਹਿੰਦੀ ਹੈ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਪਿਛਲੇ ਕੁਝ ਸਮੇਂ ਤੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਮਿਲ ਰਹੇ ਹਨ ਅਤੇ ਇਸੇ ਕੜੀ ਤਹਿਤ ਇੱਕ ਹੋਰ ਗੈਂਗਸਟਰ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐੱਸ.ਆਈ ਜੰਗ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਪੁਲਸ ਨੂੰ ਭੇਜੇ ਪੱਤਰ ’ਚ ਦੱਸਿਆ ਸੀ ਕਿ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ਦੇ ਸੈੱਲ ਬਲਾਕ ਨੰ: 3 ਦੀ ਚੱਕੀ ਨੰ: 1 ਵਿੱਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਸੈਮਸੰਗ ਕੰਪਨੀ ਦਾ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਹੋਇਆ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਜਦੋਂ ਜੇਲ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਸੀ ਤਾਂ ਨਾਮਜ਼ਦ ਗੈਂਗਸਟਰ ਵੱਲੋਂ ਜੇਲ੍ਹ ਸਟਾਫ਼ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਕਥਿਤ ਰੂਪ ਵਿੱਚ ਬਦਸਲੂਕੀ ਕਰਦੇ ਉਨ੍ਹਾਂ ਨੂੰ ਅਪਸ਼ਬਦ ਬੋਲੇ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਗੈਂਗਸਟਰ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝੇ ਕਰੋ।


Simran Bhutto

Content Editor

Related News